ਪਠਾਨਕੋਟ (ਵਿਨੋਦ) : ਜ਼ਿਲ੍ਹਾ ਪਠਾਨਕੋਟ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਫਿਰ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੀੜਤਾ ਦੀ ਗਿਣਤੀ 74 ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਹਾਈਵੇ ਪ੍ਰਾਜੈਕਟ ਪਾਸ
ਜਾਣਕਾਰੀ ਮੁਤਾਬਕ ਜ਼ਿਲੇ 'ਚ ਅੱਜ 107 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ 'ਚੋਂ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਥੇ ਦੱਸ ਦੇਈਏ ਕਿ 74 ਮਰੀਜ਼ਾਂ 'ਚੋਂ ਹੁਣ ਤੱਕ 36 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਸਰਕਾਰ ਠੇਕੇ ਨਹੀਂ, ਗੁਰੂ ਘਰ ਖੋਲ੍ਹੇ : ਮਜੀਠੀਆ
NEXT STORY