ਪਠਾਨਕੋਟ (ਧਰਮਿੰਦਰ) : ਦਿੱਲੀ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੇ ਸਬੰਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ 'ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਗੁੱਸੇ ਵਜੋ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਪੰਜਾਬ ਭਰ 'ਚ ਹਾਈਵੇਅ ਜਾਮ ਕਰ ਦਿੱਤੇ ਹਨ।
ਲੋਕਾਂ ਵਲੋਂ ਠਾਨਕੋਟ-ਜਲੰਧਰ ਨੈਸ਼ਨਲ 'ਤੇ ਦਿੱਲੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਦਿੱਲੀ ਸਰਕਾਰ ਵੱਲੋਂ ਦਿੱਲੀ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪੁਰਾਣੇ ਗੁਰੁਦੁਆਰੇ ਨੂੰ ਤੋੜਨ ਦਾ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਇਲਾਵਾ ਪਿਛਲੇ ਇਕ ਘੰਟੇ ਤੋਂ ਫਗਵਾੜਾ-ਜਲੰਧਰ ਹਾਈਵੇਅ 'ਤੇ ਵੀ ਲੋਕਾਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਲੁਧਿਆਣਾ ਹਾਈਵੇਅ ਨੂੰ ਬੰਦ ਦਿੱਤਾ ਗਿਆ ਹੈ।
'ਰਵਿਦਾਸ ਭਾਈਚਾਰੇ' ਦੀ ਸਰਕਾਰ ਨੂੰ ਚਿਤਾਵਨੀ, 21 ਨੂੰ ਹੋਵੇਗਾ ਵੱਡਾ ਅੰਦੋਲਨ
NEXT STORY