ਪਠਾਨਕੋਟ (ਕੰਵਲ) : ਪਠਾਨਕੋਟ ਪੁਲਸ ਨੇ 2 ਕੁਇੰਟਲ 47 ਕਿਲੋ ਚੂਰਾ-ਪੋਸਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਜੰਮੂ-ਕਸ਼ਮੀਰ ਤੋਂ ਚੂਰਾ-ਪੋਸਤ ਲਿਆ ਕੇ ਦਸੂਹਾ 'ਚ ਸਪਲਾਈ ਕਰਨ ਜਾ ਰਹੇ ਸਨ ਕਿ ਇਨ੍ਹਾਂ ਨੂੰ ਨੰਗਲਭੂਰ ਪੁਲਸ ਨੇ ਨਾਕੇ ਦੌਰਾਨ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਇੰਵੈਸਟੀਗੇਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਪਿੱਛਲੇ ਲੰਮੇਂ ਸਮੇਂ ਤੋਂ ਜੰਮੂ-ਕਸ਼ਮੀਰ ਤੋਂ ਚੂਰਾ ਪੋਸਤ ਲਿਆ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਨੇ ਸਪਲਾਈ ਕਰਦੇ ਹਨ। ਇਸੇ ਸੂਚਨਾ ਦੇ ਆਧਾਰ 'ਤੇ ਨੰਗਲ ਭੂਰ ਵਿਖੇ ਨਾਕਾ ਲਗਾ ਕੇ ਉਕਤ ਦੋਸ਼ੀਆਂ ਨੂੰ ਚੋਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ: ਵਿਆਹੁਤਾ ਨੇ ਆਪਣੇ ਹੀ ਪਤੀ 'ਤੇ ਲਗਾਏ ਗੈਂਗਰੇਪ ਕਰਵਾਉਣ ਦੇ ਦੋਸ਼
NEXT STORY