ਪਠਾਨਕੋਟ (ਧਰਮਿੰਦਰ ਠਾਕੁਰ) : ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਜ਼ਿਆਦਾਤਰ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਵੀ ਦਾਖਲ ਕਰਵਾ ਦਿੱਤੇ ਗਏ ਹਨ। ਇਸ ਦੇ ਚੱਲਦਿਆ ਲੋਕ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਵਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਅੱਜ ਪਠਾਨਕੋਟ 'ਚ ਆਪਣਾ ਚੁਣਾਵੀਂ ਦਫਤਰ ਖੋਲ੍ਹ ਦਿੱਤਾ ਹੈ। ਦਫਤਰ ਪਹੁੰਚੇ ਸੁਨੀਲ ਜਾਖੜ ਨੇ ਗੱਲਬਾਤ ਕਰਦਿਆ ਕਿਹਾ ਕਿ ਜਨਤਾ ਦੀ ਸੇਵਾ ਲਈ ਸਾਡੇ ਸਾਰੇ ਵਰਕਰਾਂ ਪੂਰੀ ਤਿਆਰੀ 'ਚ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਇਕਜੁੱਟ ਹਨ ਬਾਕੀ ਜੇਕਰ ਕੋਈ ਨਾਰਾਜ਼ ਵੀ ਹੈ ਤਾਂ ਉਸ ਨੂੰ ਵੀ ਮਨਾ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਜਪਾ ਨੂੰ ਵੀ ਲੰਮੇ ਹੱਥੀਂ ਲਿਆ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੰਗ ਰੋਗਨ ਦੀ ਕਾਰ ਸੇਵਾ ਸ਼ੁਰੂ
NEXT STORY