ਪਠਾਨਕੋਟ (ਧਰਮਿੰਦਰ ਠਾਕੁਰ) : ਭਾਜਪਾ ਉਮੀਦਵਾਰ ਸੰਨੀ ਦਿਓਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕੱਲ ਭਾਵ ਐਤਵਾਰ ਨੂੰ ਸੰਨੀ ਦਿਓਲ ਦੇ ਹੱਕ 'ਚ ਭਾਜਪਾ ਪ੍ਰਧਾਨ ਅਮਿਤ ਸ਼ਾਹ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਪਠਾਨਕੋਟ 'ਚ ਰੈਲੀ ਕਰਨ ਜਾ ਰਹੇ ਹਨ। ਇਹ ਰੈਲੀ ਪਹਿਲਾਂ ਮੈਲੀ ਰੋਡ 'ਤੇ ਕੀਤੀ ਜਾਣੀ ਸੀ ਪਰ ਪ੍ਰਸ਼ਾਸਨ ਵਲੋਂ ਇਸ ਜਗ੍ਹਾ 'ਤੇ ਰੈਲੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ, ਜਿਸ ਕਾਰਨ ਹੁਣ ਇਸ ਰੈਲੀ ਦੀ ਜਗ੍ਹਾ ਬਦਲ ਦਿੱਤੀ ਗਈ ਹੈ। ਇਹ ਰੈਲੀ ਹੁਣ ਗੁਰਕਰਤਾਰ ਪੈਲੇਸ 'ਚ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਨਫਰੰਸ ਦੌਰਾਨ ਦਿੱਤੀ।
ਕੈਪਟਨ ਨੂੰ ਬੋਲੀ ਹਰਸਿਮਰਤ, ਪਾਣੀ 'ਚ ਨੱਕ ਡੋਬ ਕੇ ਮਰਜੋ
NEXT STORY