ਪਠਾਨਕੋਟ (ਧਰਮਿੰਦਰ ਠਾਕੁਰ) : ਗੁਰਦਾਸਪੁਰ ਦੀ ਟਿਕਟ ਨਾ ਮਿਲਣ ਕਰਕੇ ਭਾਜਪਾ ਤੋਂ ਨਾਰਾਜ਼ ਚੱਲ ਰਹੇ ਸਵਰਨ ਸਲਾਰੀਆ ਵਲੋਂ ਅੱਜ ਜਨਸਭਾ ਬੁਲਾ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਸਲਾਲੀਆ ਨੇ ਕਿਹਾ ਕਿ ਉਹ ਹਮੇਸ਼ਾ ਭਾਜਪਾ 'ਚ ਹੀ ਰਹਿਣਗੇ ਅਤੇ ਭਾਜਪਾ 'ਚ ਰਹਿ ਕੇ ਲੋਕਾਂ ਦੀ ਸੇਵਾ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਟਿਕਟ ਨਾ ਮਿਲਣ 'ਤੇ ਬੋਲਦਿਆ ਕਿਹਾ ਕਿ ਇਹ ਪਾਰਟੀ ਹਾਈਕਮਾਨ ਦਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਭਾਜਪਾ ਹਾਈਕਮਾਨ ਨਾਲ ਵੀ ਉਨ੍ਹਾਂ ਦੀ ਗੱਲ ਹੋਈ ਅਤੇ ਪਾਰਟੀ ਨੇ ਉਨ੍ਹਾਂ ਨੂੰ ਲੋਕਾਂ 'ਚ ਰਹਿ ਕੇ ਲੋਕਾਂ ਦੀ ਸੇਵਾ ਕਰਨ ਲਈ ਕਿਹਾ ਹੈ ਅਤੇ ਹਾਈਕਮਾਨ ਦੀ ਗੱਲ ਜ਼ਰੂਰ ਮੰਨਣਗੇ।
ਇਸ ਦੌਰਾਨ ਉਨ੍ਹਾਂ ਨੇ ਕਵਿਤਾ ਖੰਨਾ ਵਲੋਂ ਲਗਾਏ ਗਏ ਦੋਸ਼ਾਂ 'ਤੇ ਬੋਲਦਿਆਂ ਕਿਹਾ ਕਿ ਕਵਿਤਾ ਖੰਨਾ ਦਾ ਕੋਈ ਆਧਾਰ ਤੇ ਵਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਕਵਿਤਾ ਖੰਨਾ ਦਾ ਕੰਮ ਸਿਰਫ ਇਲਜ਼ਾਮ ਲਗਾਉਣਾ ਹੈ। ਇਸ ਲਈ ਉਹ ਉਨ੍ਹਾਂ ਖਿਲਾਫ ਜ਼ਿਆਦਾ ਨਹੀਂ ਬੋਲਣਾ ਚਾਹੁੰਦੇ।
ਚੰਦੂਮਾਜਰਾ ਵੱਲੋਂ ਲਗਾਏ ਗਏ ਦੋਸ਼ਾਂ ਦਾ ਮੁਨੀਸ਼ ਤਿਵਾੜੀ ਨੇ ਦਿੱਤਾ ਜਵਾਬ
NEXT STORY