ਪਠਾਨਕੋਟ (ਧਰਮਿੰਦਰ ਠਾਕੁਰ) : ਸੁਰੱਖਿਆ ਏਜੰਸੀਆਂ 'ਚ ਲਗਾਤਾਰ ਮਿਲ ਰਹੀ ਇਨਪੁੱਟ ਦੇ ਬਾਅਦ ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਨੂੰ ਰੈੱਡ ਅਲਰਟ 'ਤੇ ਰੱਖਿਆ ਗਿਆ ਹੈ। ਇਸ ਦੇ ਚੱਲਦਿਆਂ ਪੁਲਸ ਵਲੋਂ ਲਗਾਤਾਰ ਤਿੰਨ ਪਠਾਨਕੋਟ,ਗੁਰਦਾਸਪੁਰ ਅਤੇ ਬਟਾਲਾ 'ਚ ਸਰਚ ਅਭਿਆਨ ਚਲਾਇਆ ਜਾਵੇਗਾ, ਜਿਸ ਦੇ ਲਈ ਵੱਖ-ਵੱਖ ਜ਼ਿਲਿਆਂ ਤੋਂ ਭਾਰੀ ਪੁਲਸ ਫੋਰਸ ਮੰਗਵਾਈ ਜਾ ਰਹੀ ਹੈ।
ਜ਼ਿਲਾ ਪ੍ਰਸ਼ਾਸਨ ਵਲੋਂ ਸਾਰੇ ਵਿਭਾਗਾਂ ਨੂੰ ਐਂਮਰਜੈਂਸੀ ਦੌਰਾਨ ਤਿਆਰ ਰਹਿਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਚੱਲਦੇ ਸਿਵਲ ਹਸਪਤਾਲ ਪਠਾਨਕੋਟ ਦੇ ਐਂਮਰਜੈਂਸੀ ਵਾਰਡ ਨੂੰ ਵੀ ਖਾਲੀ ਕਰਵਾਇਆ ਗਿਆ ਹੈ।
'ਚੰਡੀਗੜ੍ਹ ਏਅਰਪੋਰਟ' ਤੋਂ ਜ਼ਬਤ ਕੀਤੇ ਸੋਨੇ ਦੇ ਆਂਕੜੇ ਹੋਏ ਜਨਤਕ
NEXT STORY