ਪਠਾਨਕੋਟ (ਸ਼ਾਰਦਾ) : ਪਿੰਡ ਝਾਖੋਲਾਹੜੀ ਦੇ ਨਜ਼ਦੀਕ ਇਕ ਔਰਤ ਦੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪਠਾਨਕੋਟ ਜੀ. ਆਰ. ਪੀ. ਥਾਣੇ ਦੇ ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਸ਼ਸ਼ੀ ਬਾਲਾ (38) ਪਤਨੀ ਅਜੇ ਕੁਮਾਰ ਵਾਸੀ ਸਰਫੂਚੱਕ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਇਕ ਔਰਤ ਰੇਲ ਗੱਡੀ ਨੰ. 54611 ਜੋ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਜਾ ਰਹੀ ਸੀ, ਦੀ ਲਪੇਟ 'ਚ ਆ ਗਈ ਹੈ। ਜਿਸ 'ਤੇ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਔਰਤ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖ ਦਿੱਤੀ ਹੈ। ਐੱਸ. ਆਈ. ਨੇ ਦੱਸਿਆ ਕਿ ਪੁਲਸ ਨੇ ਘਟਨਾ ਦੀ ਸੂਚਨਾ ਮ੍ਰਿਤਕ ਔਰਤ ਦੇ ਪੇਕੇ ਵਾਲਿਆਂ ਨੂੰ ਦੇ ਦਿੱਤੀ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਅੱਪਰਾ 'ਚ ਜ਼ਬਰਦਸਤ ਪੋਲਿੰਗ, ਸਭ ਪਾਰਟੀਆਂ ਦੇ ਆਗੂ ਤੇ ਲੋਕ ਹੈਰਾਨ
NEXT STORY