ਪਠਾਨਕੋਟ (ਧਰਮਿੰਦਰ ਠਾਕੁਰ) : ਭਾਰਤ ਸਰਕਾਰ ਦੇ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਅੱਜ ਆਪਣੀ ਟੀਮ ਨਾਲ ਸ਼ਾਹਪੁਰ ਕੰਢੀ ਡੈਮ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਇੱਥੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੇ ਮੁੱਖ ਇੰਜੀਨੀਅਰ ਐੱਸ. ਕੇ. ਸੂਲਜਾ ਨੇ ਉਨ੍ਹਾਂ ਨੂੰ ਚੱਲ ਰਹੇ ਕੰਮ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਕੇਂਦਰੀ ਮੰਤਰੀ ਨੇ ਚੱਲ ਰਹੇ ਕੰਮਾਂ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕਰਦਿਆਂ ਬਾਕੀ ਰਹਿੰਦੇ ਕੰਮਾਂ ਨੂੰ ਤੇਜ਼ੀ ਨਾਲ ਕਰਨ ਦੀ ਹਿਦਾਇਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦਾ ਵਾਧੂ ਪਾਣੀ ਭਾਰਤ 'ਚ ਹੀ ਵਰਤਿਆ ਜਾਵੇਗਾ। ਇੱਕ ਬੂੰਦ ਪਾਣੀ ਵੀ ਪਾਕਿਸਤਾਨ ਨੂੰ ਨਹੀਂ ਦਿੱਤੀ ਜਾਵੇਗੀ।
ਗਣਤੰਤਰ ਦਿਵਸ 'ਤੇ ਲੁਧਿਆਣਾ 'ਚ ਵੀ ਅਲਰਟ ਜਾਰੀ, ਸਰਚ ਮੁਹਿੰਮ ਸ਼ੁਰੂ
NEXT STORY