ਪਠਾਨਕੋਟ (ਧਰਮਿੰਦਰ ਠਾਕੁਰ) : ਪੰਜਾਬ ਹਿਮਾਚਲ ਬਾਰਡਰ 'ਤੇ ਪੈਂਦੇ ਪਿੰਡ ਭਡਰੋਆ 'ਚ ਪਿਛਲੇ ਲੰਮੇਂ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਦੇ ਚੱਲਦੇ ਅੱਜ ਨੌਜਵਾਨਾਂ ਨੇ ਪੰਜਾਬ ਤੇ ਹਿਮਾਚਲ ਸਰਕਾਰ ਦੇ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ 2 ਦਿਨ ਪਹਿਲਾਂ ਹੀ ਭਡਰੋਆ ਪਿੰਡ 'ਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਗੁੱਸੇ 'ਚ ਆਏ ਨੌਜਵਾਨਾਂ ਨੇ ਪੰਜਾਬ ਸਰਕਾਰ ਤੇ ਹਿਮਾਚਲ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਕੇ ਪੁਤਲਾ ਫੂਕਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪ ਮਹਿਰਾ ਨੇ ਦੱਸਿਆ ਕਿ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ 'ਚ ਫੜ ਕੇ ਕਸਮ ਖਾਦੀ ਸੀ ਕਿ ਉਹ ਚਾਰ ਹਫਤਿਆਂ 'ਚ ਨਸ਼ਾ ਬੰਦ ਕਰਵਾ ਦਿੱਤੀ ਪਰ ਹੁਣ ਵੀ ਚਿੱਟੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ, ਜਿਸ ਦੇ ਵਿਰੋਧ 'ਚ ਉਹ ਅੱਜ ਪੰਜਾਬ ਹਿਮਾਚਲ ਸਰਹੱਦ 'ਤੇ ਇਕੱਠੇ ਹੋ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਨਸ਼ਾ ਵੇਚਣ ਵਾਲਿਆਂ 'ਤੇ ਨਕੇਲ ਨਾ ਕੱਸੀ ਗਈ ਤਾਂ ਉਹ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕਰਨਗੇ।
ਹਰਿਆਣਾ 'ਚ ਅਕਾਲੀ ਦਲ ਵਲੋਂ ਭਾਜਪਾ ਨਾਲ ਮਿਲ ਕੇ ਅਸੈਂਬਲੀ ਚੋਣਾਂ ਲੜਣ 'ਤੇ ਚਰਚਾ ਸ਼ੁਰੂ
NEXT STORY