ਜਲੰਧਰ (ਸੋਨੂੰ)- ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਕਤ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਕੰਮ ’ਤੇ ਜਾ ਰਿਹਾ ਹੈ ਕਿ ਇਸ ਦੌਰਾਨ ਇਕ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੇ ਚਿੱਥੜੇ ਤੱਕ ਉੱਡ ਗਏ।
ਹਾਦਸੇ ਵਾਲੀ ਥਾਂ ਸਥਿਤ ਨੇੜੇ ਇਕ ਦੁਕਨਾਦਾਰ ਵਰੁਣ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਦੁਕਾਨ ਖੋਲ੍ਹ ਕੇ ਆਪਣਾ ਸਾਮਾਨ ਬਾਹਰ ਰੱਖ ਰਹੇ ਸਨ ਤਾਂ ਇਸੇ ਦੌਰਾਨ ਉਨ੍ਹਾਂ ਨੂੰ ਬਹੁਤ ਜ਼ੋਰ ਦੀ ਆਵਾਜ਼ ਆਈ। ਜਦੋਂ ਉਨ੍ਹਾਂ ਨੇ ਭੱਜ ਕੇ ਸੜਕ ਵੱਲ ਵੇਖਿਆ ਤਾਂ ਇਕ ਬਜਰੀ ਨਾਲ ਭਰਿਆ ਟਿੱਪਰ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕੁਚਲਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ’ਤੇ ਪਹੁੰਚੇ ਥਾਣਾ ਨੰਬਰ-8 ਦੇ ਏ. ਐੱਸ. ਆਈ. ਮਨਜੀਤ ਸਿੰਘ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ’ਤੇ ਜਾਣਕਾਰੀ ਮਿਲੀ ਸੀ ਕਿ ਪਠਾਨਕੋਟ ਰੋਡ ’ਤੇ ਇਕ ਭਿਆਨਕ ਹਾਦਸਾ ਹੋਇਆ ਹੈ, ਜਿਸ ਤੋਂ ਬਾਅਦ ਮੌਕੇ ’ਤੇ ਜਾ ਕੇ ਵੇਖਿਆ ਤਾਂ ਇਕ ਵਿਅਕਤੀ ਦੀ ਲਾਸ਼ ਪਈ ਹੋਈ ਸੀ। ਅਣਪਛਾਤਾ ਵਾਹਨ ਉਸ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ ਦੇ ਪੁਲਸ ਕਮਿਸ਼ਨਰ ਦਾ ਵੱਡਾ ਐਕਸ਼ਨ, 14 ਥਾਣਿਆਂ ਦੇ 514 ਮੁਲਾਜ਼ਮਾਂ ਦੇ ਕੀਤੇ ਤਬਾਦਲੇ
ਉਨ੍ਹਾਂ ਦੱਸਿਆ ਕਿ ਨੇੜੇ ਲੱਗੇ ਸਾਰੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ, ਜਿਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਕਿਹੜੇ ਵਾਹਨ ਦੀ ਟੱਕਰ ਨਾਲ ਇਸ ਦੀ ਮੌਤ ਹੋਈ ਹੈ। ਫਿਲਹਾਲ ਅਜੇ ਮਿ੍ਰਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਦਾ ਅਜੇ ਮੋਬਾਇਲ ਫੋਨ ਮਿਲਿਆ ਹੈ ਅਤੇ ਜਾਂਚ ਕਰਨ ਉਪਰੰਤ ਹੀ ਮਿ੍ਰਤਕ ਦੀ ਪਛਾਣ ਹੋ ਸਕੇਗੀ। ਪੁਲਸ ਵੱਲੋਂ ਲਾਸ਼ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਰਤਾਰਪੁਰ ਵਿਖੇ 'ਲਵ ਮੈਰਿਜ' ਕਰਨ 'ਤੇ ਭਰਾ ਨੇ ਸਹੁਰਿਆਂ ਘਰ ਜਾ ਕੇ ਭੈਣ ਦਾ ਗਲਾ ਘੁੱਟ ਕੇ ਕੀਤਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੀ ਸਿਆਸਤ ’ਚ ਮੁੜ ਧਮਾਕਾ ਕਰਨਗੇ ਕੈਪਟਨ ਅਮਰਿੰਦਰ ਸਿੰਘ, ਜਲਦ ਹੋ ਸਕਦੈ ਵੱਡਾ ਐਲਾਨ
NEXT STORY