ਪਠਾਨਕੋਟ (ਧਰਮਿੰਦਰ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ 7 ਲੋਕਾਂ ਦੀ ਰਿਪੋਰਟ ਅੱਜ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਹੁਣ ਪਠਾਨਕੋਟ 'ਚ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 30 ਹੋ ਚੁੱਕੀ ਹੈ। ਇਥੇ ਦੱਸ ਦੇਈਏ ਕਿ ਪਠਾਨਕੋਟ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 69 ਹੋ ਚੁੱਕੀ ਹੈ ਜਦਕਿ 3 ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ 36 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਦੀ ਸ਼ਾਪਿੰਗ ਕਰਨ ਗਏ 4 ਦੋਸਤਾਂ ਦੀ ਸੜਕ ਹਾਦਸੇ 'ਚ ਮੌਤ
ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2300 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 401, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 265, ਮੋਹਾਲੀ 'ਚ 116, ਪਟਿਆਲਾ 'ਚ 126, ਲੁਧਿਆਣਾ 'ਚ 205, ਪਠਾਨਕੋਟ 'ਚ 69, ਨਵਾਂਸ਼ਹਿਰ 'ਚ 110, ਤਰਨਾਰਨ 167, ਮਾਨਸਾ 'ਚ 32, ਕਪੂਰਥਲਾ 36, ਹੁਸ਼ਿਆਰਪੁਰ 'ਚ 129, ਫਰੀਦਕੋਟ 62, ਸੰਗਰੂਰ 'ਚ 103 ਕੇਸ, ਮੁਕਤਸਰ 67, ਗਰਦਾਸਪੁਰ 'ਚ 141 ਕੇਸ, ਮੋਗਾ 'ਚ 61, ਬਰਨਾਲਾ 'ਚ 24, ਫਤਿਹਗੜ੍ਹ ਸਾਹਿਬ 'ਚ 58, ਫਾਜ਼ਿਲਕਾ 46, ਬਠਿੰਡਾ 'ਚ 45, ਰੋਪੜ 'ਚ 70 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2006 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 296 ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 47 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਕੋਰੋਨਾ ਦਾ ਕਹਿਰ, ਦਿਨ ਚੜ੍ਹਦੇ 13 ਪਾਜ਼ੇਟਿਵ ਮਾਮਲੇ, ਇਕ ਦੀ ਮੌਤ
ਮਾਨਸੂਨ ਤੋਂ ਪਹਿਲਾਂ ਪੈ ਰਹੇ ਮੀਂਹ ਕਈ ਕਿਸਾਨਾਂ ਲਈ ਵਰਦਾਨ, ਕਈਆਂ ਲਈ ਆਫ਼ਤ
NEXT STORY