ਪਠਾਨਕੋਟ (ਧਰਮਿੰਦਰ ਠਾਕੁਰ) - ਪਠਾਨਕੋਟ ਦੀ ਹਾਊਸਿੰਗ ਬੋਰਡ ਕਾਲੋਨੀ ਵਿੱਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਇਲਾਕਾ ਨਿਵਾਸੀਆਂ ਨੇ ਨਾਲੀ ’ਚ ਨਵਜੰਮੇ ਬੱਚੇ ਦਾ ਭਰੂਣ ਪਿਆ ਵੇਖਿਆ। ਨਵਜੰਮੇ ਬੱਚੇ ਦਾ ਭਰੂਣ ਮਿਲਣ ਦੀ ਖ਼ਬਰ ਇਲਾਕੇ ਵਿੱਚ ਅੱਗ ਵਾਂਗ ਫੈਲ ਗਈ, ਜਿਸ ਤੋਂ ਬਾਅਦ ਲੋਕਾਂ ਦੀ ਭੀੜ ਵੱਡੀ ਗਿਣਤੀ ’ਚ ਇਕੱਠੀ ਹੋਣੀ ਸ਼ੁਰੂ ਹੋ ਗਈ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜੋ ਜਾਣਕਾਰੀ ਮਿਲਣ ’ਤੇ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਭਰੂਣ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ)
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਹ ਜਦੋਂ ਇਥੋ ਦੀ ਜਾ ਰਹੇ ਸਨ ਤਾਂ ਉਨ੍ਹਾਂ ਦਾ ਧਿਆਨ ਨਾਲੇ ’ਤੇ ਪਿਆ, ਜਿਸ ’ਚ ਇਕ ਨਵਜੰਮੇ ਬੱਚੇ ਦਾ ਭਰੂਣ ਪਿਆ ਹੋਇਆ ਸੀ। ਇਸ ਦੇ ਬਾਰੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕੌਂਸਲਰ ਨੂੰ ਦੱਸਿਆ ਫਿਰ ਉਸ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)
ਸੂਚਨਾ ਮਿਲਣ ’ਤੇ ਪੁੱਜੇ ਪੁਲਸ ਦੇ ਅਧਿਕਾਰੀਆਂ ਨੇ ਭਰੂਣ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਉਨ੍ਹਾਂ ਨੇ ਲੋਕਾਂ ਦੇ ਬਿਆਨ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਇਹ ਭਰੂਣ ਮੁੰਡੇ ਦਾ ਦੱਸਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੇਸ ਦਰਜ ਕਰ ਲਿਆ ਹੈ। ਇਲਾਕੇ ’ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਦੀ ਮਦਦ ਨਾਲ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਨੂੰ ਬਹੁਤ ਜਲਦ ਕਾਬੂ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਦਿੱਲੀ ਮੋਰਚੇ ਤੋਂ ਪਰਤੇ ਪੰਜਾਬ ਦੇ ਇਕ ਹੋਰ ਕਿਸਾਨ ਦੀ ਅਚਾਨਕ ਹੋਈ ਮੌਤ
NEXT STORY