ਪਠਾਨਕੋਟ (ਗੁਰਪ੍ਰੀਤ) - ਪਠਾਨਕੋਟ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ’ਚ ਗੁੱਜਰ ਪਰਿਵਾਰ ਦੇ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਦੀ ਬੜੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਵਿਅਕਤੀ ਅਤੇ ਇਕ ਜਨਾਨੀ ਨੇ ਕੁੱਟ-ਕੁੱਟ ਕੇ ਕੁੜੀ ਨੂੰ ਅਧਮਰੀ ਕਰ ਦਿੱਤਾ ਹੈ। ਇਸ ਦੌਰਾਨ ਕੁੜੀ ਨੂੰ ਬਚਾਉਣ ਆਈ ਉਸ ਦੀ ਭੈਣ ਦੀ ਵੀ ਉਸ ਦੇ ਪਤੀ ਨੇ ਕੁੱਟਮਾਰ ਕੀਤੀ, ਜਿਨ੍ਹਾਂ ਨੂੰ ਪਠਾਨਕੋਟ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਪੀੜਤ ਦੀ ਸ਼ਿਕਾਇਤ ’ਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ 4 ਸਾਲਾ ਹਰਨਵ ਨੇ ਤੋੜਿਆ ਵਿਸ਼ਵ ਰਿਕਾਰਡ, ਟੀ. ਵੀ. ਵੇਖਣ ਦੀ ਚੇਟਕ ਦਾ ਇੰਝ ਲਿਆ ਲਾਹਾ
ਦੱਸ ਦੇਈਏ ਕਿ ਪਠਾਨਕੋਟ ਦੀ ਵਾਇਰਲ ਵੀਡੀਓ ’ਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਗੁੱਜਰ ਪਰਿਵਾਰ ਦਾ ਇਕ ਵਿਅਕਤੀ ਜ਼ਮੀਨ 'ਤੇ ਬੇਹੋਸ਼ ਪਈ ਆਪਣੀ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਇਕ ਬਜ਼ੁਰਗ ਜਨਾਨੀ ਵੀ ਬੇਹੋਸ਼ ਪਈ ਉਸ ਕੁੜੀ ਦੀ ਕੁੱਟਮਾਰ ਕਰ ਰਹੀ ਹੈ। ਜਿਸ ਖੇਤ ’ਚ ਕੁੜੀ ਦੀ ਕੁੱਟਮਾਰ ਕੀਤੀ ਜਾ ਰਹੀ ਹੈ, ਉਸ ਦੇ ਮਾਲਕ ਦੇ ਇਹ ਸਾਰੀ ਵੀਡੀਓ ਬਣਾ ਲਈ, ਜਿਸ ਨੂੰ ਉਸ ਨੇ ਵਾਇਰਲ ਕਰ ਦਿੱਤਾ। ਵੀਡੀਓ ’ਚ ਸੁਣਾਈ ਦੇ ਰਿਹਾ ਹੈ ਕਿ ਮੁਲਜ਼ਮ ਵੀਡੀਓ ਬਣਾਉਣ ਵਾਲੇ ਵਿਅਕਤੀ ਨੂੰ ਅਜਿਹਾ ਕਰਨ ਤੋਂ ਰੋਕ ਰਹੇ ਹਨ ਅਤੇ ਉਸ ਨੂੰ ਬੁਰਾ ਭਲਾ ਕਹਿ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ
ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਜਨਾਨੀ ਦੀ ਭੈਣ ਨੇ ਦੱਸਿਆ ਕਿ ਉਸ ਦੀ ਭੈਣ ਦੇ ਪਤੀ ਨੇ ਉਸ ਦੀ ਕੁੱਟਮਾਰ ਕਰਕੇ ਅੱਧਮਰੀ ਕਰ ਦਿੱਤਾ। ਜ਼ਮੀਨ 'ਤੇ ਬੇਹੋਸ਼ੀ ਦੀ ਹਾਲਤ 'ਚ ਪਈ ਹੋਣ ’ਤੇ ਉਹ ਉਸ ਨੂੰ ਇਲਾਜ ਲਈ ਪਠਾਨਕੋਟ ਦੇ ਹਸਪਤਾਲ ਵਿਖੇ ਲੈ ਆਏ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਸ ਨੇ ਦੱਸਿਆ ਕਿ ਜਿਸ ਵਿਅਕਤੀ ਵਲੋਂ ਕੁੱਟਮਾਰ ਦੀ ਇਹ ਵੀਡੀਓ ਬਣਾਈ ਜਾ ਰਹੀ ਸੀ, ਨੂੰ ਵੀ ਉਨ੍ਹਾਂ ਨੇ ਮਾਰਨ ਦੀ ਕੋਸ਼ਿਸ਼ ਕੀਤੀ। ਪੀੜਤ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ: ਪੁੱਛਿਓ ਨਾ ਕੌਣ! ਜਦੋਂ ਇਕ ਵੱਡੇ ਅਫ਼ਸਰ ਨੂੰ ਪਸੰਦ ਆ ਗਏ ‘ਗੁੱਚੀ ਦੇ ਸ਼ੂਜ਼’...
ਇਸ ਮਾਮਲੇ ਸਬੰਧੀ ਜਦੋਂ ਪੁਲਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਇਰਲ ਵੀਡੀਓ 'ਚ ਕੁੜੀਆਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਅਤੇ ਉਸਦੀ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਅਤੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : ਬੰਦ ਪਏ ਮੰਦਰ ਕੋਲ ਐਂਟੀ ਟੈਂਕ ਮਾਈਨ ਦੇ ਫਟਣ ਨਾਲ 4 ਛੋਟੇ ਬੱਚਿਆਂ ਦੀ ਮੌਤ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਤਖ਼ਤਪੋਸ਼ 'ਤੇ ਸੁਆਇਆ, ਸਿਹਤ ਖ਼ਰਾਬ ਹੋਣ 'ਤੇ ਮੰਗਵਾ ਕੇ ਦਿੱਤੀਆਂ ਦਵਾਈਆਂ
NEXT STORY