ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਦੇ ਪਿੰਡ ਤਾਰਾਗੜ੍ਹ 'ਚ ਪੁਲਸ ਨੇ ਇਕ ਵਿਅਕਤੀ ਨੂੰ 32 ਬੋਰ ਪਿਸਟਲ, 6 ਜਿੰਦਾ ਕਾਰਤੂਸ ਅਤੇ 250 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆਂ ਕਿ ਉਕਤ ਦੋਸ਼ੀ ਖਿਲਾਫ ਪਹਿਲਾਂ ਤੋਂ ਹੀ ਕਈ ਪਰਚੇ ਦਰਜ ਹਨ ਅਤੇ ਉਹ ਜ਼ਮਾਨਤ 'ਤੇ ਜੇਲ 'ਚੋਂ ਬਾਹਰ ਆਇਆ ਸੀ। ਗੁਪਤ ਸੂਚਨਾ ਦੇ ਅਧਾਰ 'ਤੇ ਪੁਲਸ ਨੇ ਮੁਲਜ਼ਮ 'ਤੇ ਨਜ਼ਰ ਬਣਾਈ ਹੋਈ ਸੀ ਤੇ ਰਸਤੇ 'ਚ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 32 ਬੋਰ ਪਿਸਟਲ, 6 ਜਿੰਦਾ ਕਾਰਤੂਸ ਅਤੇ 250 ਗ੍ਰਾਮ ਚਿੱਟਾ ਬਰਾਮਦ ਹੋਇਆ।
ਫਿਲਹਾਲ ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ 'ਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਅਕਾਲੀ ਦਲ (ਅ), ਦਲ ਖਾਲਸਾ ਤੇ ਯੂਨਾਈਟਿਡ ਅਕਾਲੀ ਦਲ ਹੋਏ ਇਕਜੁੱਟ
NEXT STORY