ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਭ ਤੋਂ ਵਧੀਆ ਗੁਣਵੱਤਾ ਵਾਲੀ ਜ਼ਿਲ੍ਹਾ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ’ਚ ਭੇਜਿਆ ਜਾਵੇਗਾ। ਇਸ ਨਾਲ ਕਾਸ਼ਤਕਾਰਾਂ ਦੀ ਆਮਦਨ ਵਧਾਉਣ ’ਚ ਮਦਦ ਮਿਲੇਗੀ ਤੇ ਧਰਤੀ ਹੇਠਲੇ ਪਾਣੀ ’ਤੇ ਕਿਸਾਨਾਂ ਦੀ ਨਿਰਭਰਤਾ ਨੂੰ ਵੀ ਘਟਾਇਆ ਜਾ ਸਕੇਗਾ। ਇਹ ਐਲਾਨ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੁਜਾਨਪੁਰ ਸਥਿਤ ਲੀਚੀ ਜ਼ੋਨ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਲੀਚੀ ਪ੍ਰਦਰਸ਼ਨੀ ਤੇ ਵਿਚਾਰ ਗੋਸ਼ਟੀ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਸਭ ਤੋਂ ਵਧੀਆ ਕੁਆਲਿਟੀ ਦੀ ਲੀਚੀ ਜ਼ਿਲ੍ਹਾ ਪਠਾਨਕੋਟ ’ਚ ਮਿਲਦੀ ਹੈ ਤੇ ਪੂਰੇ ਪੰਜਾਬ ’ਚ ਕੀਤੀ ਜਾ ਰਹੀ ਲੀਚੀ ਦੀ ਪੈਦਾਵਾਰ ’ਚ 60 ਫ਼ੀਸਦੀ ਯੋਗਦਾਨ ਜ਼ਿਲ੍ਹਾ ਪਠਾਨਕੋਟ ਦਾ ਹੈ। ਕਿਸਾਨਾਂ ਨੂੰ ਲੀਚੀ ਦੀ ਪੈਦਾਵਾਰ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਉਪਰਾਲਾ ਕਰੇਗੀ ਕਿ ਪਠਾਨਕੋਟ ਦੀ ਲੀਚੀ ਵਿਦੇਸ਼ਾਂ ਤੱਕ ਪਹੁੰਚੇ ਅਤੇ ਇਸ ਕਾਰਜ ਲਈ ਛੇਤੀ ਹੀ ਲੀਚੀ ਦੀ ਖੇਪ ਵਿਦੇਸ਼ ਲਈ ਰਵਾਨਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- 1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ 'ਤੇ ਹੋਈ ਮੌਤ
ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਤੇ ਇਸ ਤੋਂ ਬਚਾਅ ਦਾ ਇਕ ਹੀ ਹੱਲ ਹੈ ਕਿ ਕਿਸਾਨਾਂ ਨੂੰ ਝੋਨੇ ਤੇ ਕਣਕ ਦੀ ਖੇਤੀ ਤੋਂ ਬਾਹਰ ਕੱਢ ਕੇ ਬਾਗ਼ਬਾਨੀ ਵੱਲ ਪ੍ਰੇਰਿਤ ਕੀਤਾ ਜਾਵੇ। ਜਿੰਨੇ ਜ਼ਿਆਦਾ ਬਾਗ਼ ਲਾਏ ਜਾਣਗੇ, ਓਨੀ ਹੀ ਤਪਸ਼ ਘੱਟ ਹੋਵੇਗੀ ਤੇ ਵਾਤਾਵਰਨ ’ਚ ਸੁਧਾਰ ਹੋਵੇਗਾ। ਉਨ੍ਹਾਂ ਨੇ ਆਪਣੀ ਤਨਖ਼ਾਹ ’ਚੋਂ ਇਕ ਲੱਖ ਰੁਪਏ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ ਤੱਕ ਪਹੁੰਚਾਉਣ ਲਈ ਯੋਗਦਾਨ ਵਜੋਂ ਦਿੱਤੇ।
ਉਨ੍ਹਾਂ ਕਿਹਾ ਕਿ ਲੀਚੀ ਦੀ ਖੇਤੀ ਉਤਸ਼ਾਹਿਤ ਕਰਨ ਲਈ ਜ਼ਿਲੇ ’ਚ ਲੀਚੀ ਅਸਟੇਟ ਸੁਜਾਨਪੁਰ ਵਿਖੇ ਸਥਾਪਿਤ ਕੀਤੀ ਗਈ ਹੈ, ਜਿਸ ’ਚ ਇਲਾਕੇ ਦੇ ਬਾਗ਼ਬਾਨਾਂ ਨੂੰ ਇਕ ਛੱਤ ਹੇਠ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਲੀਚੀ ਤੇ ਰੇਸ਼ਮ ਨਾਲ ਸਬੰਧਤ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਡਾਇਰੈਕਟਰ ਬਾਗ਼ਬਾਨੀ ਸ਼ੈਲਿੰਦਰ ਕੌਰ, ਆਦਿੱਤਿਆ ਉੱਪਲ ਡੀ.ਸੀ. ਪਠਾਨਕੋਟ, ਸੁਹੇਲ ਮੀਰ ਐੱਸ.ਐੱਸ.ਪੀ. ਪਠਾਨਕੋਟ, ਅਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਡਾ. ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ ਪਠਾਨਕੋਟ, ਜਤਿੰਦਰ ਕੁਮਾਰ ਬਾਗ਼ਬਾਨੀ ਵਿਕਾਸ ਅਫ਼ਸਰ, ਸੰਯੁਕਤ ਡਾਇਰੈਕਟਰ ਬਾਗ਼ਬਾਨੀ ਵਿਭਾਗ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਪ੍ਰਾਇਮਰੀ ਤੇ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ, ਬਾਗ਼ਬਾਨ, ਮਧੂ ਮੱਖੀ ਪਾਲਕ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਦੇ ਘਰ ਦੇ ਬਾਹਰ ਅੱਧੀ ਰਾਤ ਹੋਈ ਫਾਇਰਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਸ ਵੱਲੋਂ 246 ਵੱਡੇ ਨਸ਼ਾ ਸਮੱਗਲਰਾਂ ਦੇ ਸੁਰੱਖਿਅਤ ਟਿਕਾਣਿਆਂ ’ਤੇ ਛਾਪੇਮਾਰੀ
NEXT STORY