ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ)– ਪਠਾਨਕੋਟ ਦੇ ਮਾਮੂਨ ਕੈਂਟ ਪੁਲਸ ਥਾਣੇ ਅਧੀਨ ਪੈਂਦੇ ਪਿੰਡ ਉਪਰਲਾ ਮਨਵਾਲ ਵਿਖੇ ਸੰਘਣੀਆਂ ਝਾੜੀਆਂ ਵਿੱਚੋਂ ਇਕ ਅਣਪਛਾਤੇ ਵਿਅਕਤੀ ਦੀ ਬਿਨਾਂ ਸਿਰ ਵਾਲੀ ਬੁਰੀ ਤਰ੍ਹਾਂ ਗਲੀ-ਸੜੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਲਾਸ਼ ਦੀ ਹਾਲਤ ਇੰਨੀ ਖ਼ਰਾਬ ਸੀ ਕਿ ਮ੍ਰਿਤਕ ਦੀ ਪਛਾਣ ਕਰਨੀ ਮੁਸ਼ਕਲ ਹੋ ਰਹੀ ਹੈ। ਲਾਸ਼ ਦੇ ਨੇੜਿਓਂ ਇਕ ਸਕਾਰਫ਼ ਵੀ ਬਰਾਮਦ ਹੋਇਆ ਹੈ।
ਜਾਣਕਾਰੀ ਅਨੁਸਾਰ ਅੱਜ ਦੁਪਹਿਰ ਇਕ ਪਿੰਡ ਵਾਸੀ ਜਦੋਂ ਝਾੜੀਆਂ ਵਿਚ ਘਾਹ ਕੱਟਣ ਗਿਆ ਤਾਂ ਉਸ ਨੇ ਸੁੱਕੇ ਪੱਤਿਆਂ ਵਿਚਕਾਰ ਇਕ ਲਾਸ਼ ਪਈ ਦੇਖੀ। ਇਸ ਦੀ ਸੂਚਨਾ ਤੁਰੰਤ ਪਿੰਡ ਦੇ ਸਰਪੰਚ ਨੂੰ ਦਿੱਤੀ ਗਈ। ਇਸ ਤੋਂ ਬਾਅਦ ਸਰਪੰਚ ਦੇ ਪਤੀ ਕਮਲ ਕਾਂਤ ਵੱਲੋਂ ਮਾਮੂਨ ਕੈਂਟ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਏ.ਐੱਸ.ਆਈ. ਕਮਲ ਕਿਸ਼ੋਰ ਅਤੇ ਏ.ਐੱਸ.ਆਈ. ਤਰਸੇਮ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਂਚ ਦੌਰਾਨ ਪੁਲਸ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀ ਦੀ ਮੌਤ ਸਕਾਰਫ਼ ਨਾਲ ਫਾਹਾ ਲੈਣ ਕਾਰਨ ਹੋਈ ਹੋ ਸਕਦੀ ਹੈ ਅਤੇ ਬਾਅਦ ਵਿਚ ਜੰਗਲੀ ਜਾਨਵਰਾਂ ਵੱਲੋਂ ਲਾਸ਼ ਨੂੰ ਨੁਕਸਾਨ ਪਹੁੰਚਾਇਆ ਗਿਆ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਹੀ ਹੋਵੇਗੀ।
ਮੌਕੇ ’ਤੇ ਪਹੁੰਚੀ ਫੋਰੈਂਸਿਕ ਟੀਮ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕਰਦਿਆਂ ਜ਼ਰੂਰੀ ਸਬੂਤ ਅਤੇ ਨਮੂਨੇ ਇਕੱਠੇ ਕਰਕੇ ਜਾਂਚ ਲਈ ਭੇਜ ਦਿੱਤੇ ਹਨ। ਲਾਸ਼ ਦੀ ਹਾਲਤ ਕਾਰਨ ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਮ੍ਰਿਤਕ ਪੁਰਸ਼ ਹੈ ਜਾਂ ਔਰਤ ਹੈ।
ਪਿੰਡ ਕਲੀਚਪੁਰ ਵਿਚ ਚੋਰਾਂ ਦਾ ਕਹਿਰ, ਇੱਕੋ ਰਾਤ ਵੱਖ-ਵੱਖ ਵਾਰਦਾਤਾਂ ਨੂੰ ਦਿੱਤਾ ਅੰਜਾਮ
NEXT STORY