ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਅਧੀਨ ਆਉਂਦੇ ਪਿੰਡ ਸਿਹੋੜਾ ਕਲਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗਨੀਮਤ ਰਹੀ ਕਿ ਮਕਾਨ ਡਿੱਗਣ ਸਮੇਂ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ। ਜਾਣਕਾਰੀ ਅਨੁਸਾਰ ਭਾਰੀ ਮੀਂਹ ਕਾਰਨ ਮਕਾਨ ਦੀ ਹਾਲਤ ਕਾਫ਼ੀ ਖ਼ਰਾਬ ਹੋ ਗਈ ਸੀ। ਮੀਂਹ ਦੇ ਚਲਦਿਆਂ ਅਚਾਨਕ ਮਕਾਨ ਦੀ ਛੱਤ ਡਿੱਗ ਪਈ, ਜਿਸ ਨਾਲ ਪਰਿਵਾਰ ਦਾ ਘਰ ਨੁਕਸਾਨਿਆ ਗਿਆ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਪੀੜਤ ਪਰਿਵਾਰ ਨੇ ਦੱਸਿਆ ਕਿ ਮਕਾਨ ਦੀ ਛੱਤ ਡਿੱਗਣ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਹੁਣ ਪਰਿਵਾਰ ਲਈ ਸਿਰ ਛੁਪਾਉਣ ਦੀ ਸਮੱਸਿਆ ਖੜ੍ਹੀ ਹੋ ਗਈ ਹੈ। ਪਰਿਵਾਰ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੌਕੇ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਮੀਂਹ ਦੇ ਮੌਸਮ ਦੌਰਾਨ ਕੱਚੇ ਅਤੇ ਖਸਤਾ ਹਾਲਤ ਮਕਾਨਾਂ ਵਿੱਚ ਰਹਿ ਰਹੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਵਧ ਗਈ ਹੈ।
ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
NEXT STORY