ਪਠਾਨਕੋਟ (ਧਰਮਿੰਦਰ ਠਾਕੁਰ) - ਪਠਾਨਕੋਟ ਤੋਂ ਡਲਹੌਜ਼ੀ ਰੋਡ 'ਤੇ ਭੀੜ-ਭਾੜ ਵਾਲੇ ਇਲਾਕੇ 'ਚ ਬੇਖੌਫ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਚੋਰ ਕਾਰ ਦਾ ਸ਼ੀਸ਼ਾ ਤੋੜ ਕੇ 1 ਲੱਖ 25 ਹਜ਼ਾਰ ਰੁਪਏ ਤੋਂ ਵਧ ਦੀ ਨਕਦੀ ਵਾਲਾ ਬੈਗ, ਜਿਸ 'ਚ ਗੱਡੀ ਦੇ ਮਾਲਕ ਦੇ ਕੁਝ ਜ਼ਰੂਰੀ ਕਾਗਜ਼ਾਤ ਵੀ ਸਨ, ਨਾਲ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਗੱਡੀ ਦੇ ਮਾਲਕ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਹਿਮਾਚਲ ਦਾ ਰਹਿਣ ਵਾਲਾ ਹੈ ਅਤੇ ਉਹ ਕੁਝ ਸਾਮਾਨ ਲੈਣ ਲਈ ਪਠਾਨਕੋਟ ਆਇਆ ਹੋਇਆ ਸੀ। ਸਾਮਾਨ ਖਰੀਦਣ ਤੋਂ ਬਾਅਦ ਜਦੋਂ ਉਹ ਪੈਸੇ ਲੈਣ ਬਾਹਰ ਗਿਆ ਤਾਂ ਗੱਡੀ ਦਾ ਸ਼ੀਸ਼ਾ ਟੁੱਟਾ ਹੋਇਆ ਸੀ ਤੇ ਉਸ ਦਾ ਨਕਦੀ ਵਾਲਾ ਬੈਗ ਕਾਰ 'ਚੋਂ ਗਾਇਬ ਸੀ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਐੱਚ.ਓ. ਬਲਦੇਵ ਸਿੰਘ ਤੋਂ ਪਠਾਨਕੋਟ 'ਚ ਚੋਰੀ ਦੀਆਂ ਵਾਰਦਾਤਾਂ ਵੱਧਣ ਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਸ ਆਪਣਾ ਕੰਮ ਕਰ ਰਹੀ ਹੈ ਪਰ ਲੋਕਾਂ ਨੂੰ ਆਪਣੇ ਸਾਮਾਨ ਦਾ ਖੁਦ ਵੀ ਧਿਆਨ ਰੱਖਣਾ ਚਾਹੀਦਾ ਹੈ।
ਗ੍ਰੰਥੀ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ (ਵੀਡੀਓ)
NEXT STORY