ਪਠਾਨਕੋਟ(ਸ਼ਾਰਦਾ) - ਬੀਤੀ ਰਾਤ ਨਜ਼ਦੀਕੀ ਪਿੰਡ ਤ੍ਰੇਹਟੀ 'ਚ ਇਕ ਨੌਜਵਾਨ 'ਤੇ ਤੇਜ਼ਧਾਰ ਚਾਕੂ ਨਾਲ ਦੂਜੇ ਨੌਜਵਾਨ ਨੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਹ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜ਼ਖਮੀ ਦੀ ਪਛਾਣ ਸੁਨੀਲ ਕੁਮਾਰ ਉਰਫ ਕਾਕਾ ਵੱਜੋਂ ਹੋਈ, ਜਿਸ ਨੂੰ ਉਸੇ ਦੇ ਪਿੰਡ ਦੇ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ : ਪਰਿਵਾਰ ਕਰ ਰਿਹਾ ਸੀ ਵਿਆਹ ਦੀਆਂ ਤਿਆਰੀਆਂ, ਵਾਪਰਿਆ ਅਜਿਹਾ ਭਾਣਾ ਕੇ ਪਲਾਂ 'ਚ ਉੱਜੜ ਗਈਆਂ ਖ਼ੁਸ਼ੀਆਂ
ਹਮਲਾਵਰ ਵਲੋਂ ਕੀਤੇ ਗਏ ਤਾਬੜਤੋੜ ਹਮਲੇ 'ਚ ਉਹ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ ਅਤੇ ਇਸ ਤੋਂ ਬਾਅਦ ਵੀ ਜਦੋਂ ਗੱਲ ਨਾ ਬਣੀ ਤਾਂ ਹਮਲਾਵਰ ਨੇ ਉਸ ਦੀ ਪਿੱਠ 'ਚ ਚਾਕੂ ਮਾਰ ਦਿੱਤਾ। ਉਥੇ ਹੀ ਜ਼ਖਮੀ ਹੋਣ ਦੇ ਉਪਰੰਤ ਜਦੋਂ ਕਾਕਾ ਪਿੱਠ 'ਤੇ ਚਾਕੂ ਲੈ 15 ਕਿਲੋਮੀਟਰ ਦੂਰ ਸਿਵਲ ਹਸਪਤਾਲ ਪਠਾਨਕੋਟ 'ਚ ਪੁੱਜਾ ਤਾਂ ਉਸ ਦੀ ਪਿੱਠ 'ਚ ਵੜਿਆ ਚਾਕੂ ਦੇਖ ਕੇ ਮੌਜੂਦਾ ਸਟਾਫ 'ਚ ਹੜਕੰਪ ਮੱਚ ਗਿਆ ਅਤੇ ਉਨ੍ਹਾਂ ਨੇ ਤੁਰੰਤ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉਪਰੰਤ ਜ਼ਖਮੀ ਨੂੰ ਉਸ ਦੇ ਪਰਿਵਾਰ ਵਾਲੇ ਇਲਾਜ ਲਈ ਹਸਪਤਾਲ 'ਚ ਲੈ ਗਏ, ਜਿੱਥੇ ਉਸ ਦੀ ਹਾਲਤ ਗੰਭੀਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਵਾਰਦਾਤਾਂ, ਇਕ ਹੋਰ ਨਾਬਾਲਗਾ ਹਵਸ ਦੇ ਭੁੱਖੇ ਦੀ ਹੋਈ ਸ਼ਿਕਾਰ
ਹਸਪਤਾਲ ਇਲਾਜ ਲਈ ਪੁੱਜੇ ਜ਼ਖਮੀ ਕਾਕੇ ਦੇ ਵੱਡੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਲਜ਼ਮ ਨੇ ਸ਼ਰਾਬ ਪੀ ਰੱਖੀ ਹੋਈ ਸੀ, ਉਹ ਬਿਨਾਂ ਕਿਸੇ ਕਾਰਣ ਝਗੜਨ ਲੱਗ ਪਿਆ, ਜਿਸ ਤੋਂ ਬਾਅਦ ਦੋਵਾਂ 'ਚ ਤਕਰਾਰ ਇੰਨੀ ਵੱਧ ਗਈ ਕਿ ਮੁਲਜ਼ਮ ਨੇ ਉਸ ਦੇ ਭਰਾ 'ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰਨ ਦੇ ਉਪਰੰਤ ਮੌਕੇ 'ਤੇ ਫਰਾਰ ਹੋ ਗਿਆ। ਇਸ ਘਟਨਾ ਸਬੰਧੀ ਜਦੋਂ ਸ਼ਾਹਪੁਰਕੰਡੀ ਸਥਿਤ ਥਾਣਾ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਕੋਰੋਨਾ ਕਾਰਣ ਠੱਪ ਹੋਇਆ ਕੰਮ ਤਾਂ ਕਰਨ ਲੱਗਾ ਮਜ਼ਦੂਰੀ, ਇੰਝ ਆਈ ਮੌਤ ਕਿ ਸੋਚਿਆ ਨਾ ਸੀ
NEXT STORY