ਪਠਾਨਕੋਟ (ਧਰਮਿੰਦਰ) - ਪਠਾਨਕੋਟ ’ਚ ਉਸ ਸਮੇਂ ਸਨਸਨੀ ਫੈਲ ਗਈ ਫੈਲ ਗਈ, ਜਦੋਂ ਇਕ 20 ਸਾਲਾ ਨੌਜਵਾਨ ਦੀ ਸੈਲਫ਼ੀ ਲੈਂਦੇ ਸਮੇਂ ਝੀਲ ’ਚ ਡਿੱਗ ਜਾਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਾ ਤਸਵੀਰ ਲੈਂਦੇ ਸਮੇਂ ਪੈਰ ਤਿਲਕ ਗਿਆ ਸੀ, ਜਿਸ ਕਾਰਨ ਇਹ ਦੁਖ਼ਦ ਹਾਦਸਾ ਵਾਪਰ ਗਿਆ। ਮ੍ਰਿਤਕ ਦੀ ਪਛਾਣ ਰਿਤਿਕ ਸੈਣੀ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਚਮਰੋੜ ਸਥਿਤ ਰੰਜੀਤ ਸਾਗਰ ਝੀਲ ਨੂੰ ਵੇਖਣ ਲਈ ਗਿਆ ਹੋਇਆ ਸੀ। ਇਸ ਦੌਰਾਨ ਨੌਜਵਾਨ ਝੀਲ ਦੇ ਇਕ ਕਿਨਾਰੇ ’ਤੇ ਖੜ੍ਹਾ ਹੋ ਕੇ ਸੈਲਫ਼ੀ ਲੈਣ ਲੱਗ ਗਿਆ। ਸੈਲਫ਼ੀ ਲੈਂਦੇ ਸਮੇਂ ਅਚਾਲਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਰੰਜੀਤ ਸਾਗਰ ਝੀਲ ’ਚ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਨੌਜਵਾਨ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ ਪਰ ਝੀਲ ਦੀ ਡੂਘਾਈ ਜ਼ਿਆਦਾ ਹੋਣ ਕਾਰਨ ਉਹ ਉਸ ਨੂੰ ਬਚਾ ਨਹੀਂ ਸਕੇ।
ਪੜ੍ਹੋ ਇਹ ਵੀ ਖ਼ਬਰ - ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)
ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਡੀ.ਐੱਸ. ਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਰਿਤਿਕ ਸੈਣੀ ਦੀ ਤਸਵੀਰ ਲੈਂਦੇ ਸਮੇਂ ਝੀਲ ’ਚ ਡਿੱਗਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਅਸੀਂ ਇਸ ਸਥਾਨ ’ਤੇ ਆ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਇੰਗਲੈਂਡ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ
ਪੜ੍ਹੋ ਇਹ ਵੀ ਖ਼ਬਰ - ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਫਰੀਦਕੋਟ ਦੇ ਸਰਕਾਰੀ ਹਸਪਤਾਲ ਦੀ ਡਾਕਟਰ ਦਾ ਕਾਰਨਾਮਾ, ਆਪਰੇਸ਼ਨ ਦੌਰਾਨ ਮਰੀਜ਼ ਦੇ ਜ਼ਖ਼ਮ ’ਚ ਛੱਡੀ ਪੱਟੀ
NEXT STORY