ਫਿਰੋਜ਼ਪੁਰ (ਸੰਨੀ ਚੋਪੜਾ) : ਇੱਥੇ ਇਕ ਭਿਆਨਕ ਹਾਦਸੇ ਦੌਰਾਨ ਪਾਠੀ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਉਰਫ਼ ਬੱਬੂ ਪਾਠੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੱਬੂ ਪਾਠੀ ਘਰ ਤੋਂ ਕੀਰਤਨ ਕਰਨ ਲਈ ਕਾਰ 'ਚ ਨਿਕਲਿਆ ਸੀ। ਫਿਰੋਜ਼ਪੁਰ-ਫਾਜ਼ਿਲਕਾ ਰੋਡ ਖਾਈ ਫੇਮੇ ਨੇੜੇ ਉਸ ਦੀ ਕਾਰ ਦੀ ਇਕ ਟਰੱਕ-ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਕਾਰ ਚਾਲਕ ਬੱਬੂ ਪਾਠੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਉੱਥੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਕਾਰ 'ਚੋਂ ਬਾਹਰ ਕੱਢਿਆ ਪਰ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਜੇ ਵੀ ਜ਼ਿੰਦਾ ਹੈ ਈਮਾਨੀਦਾਰੀ! ਦੁਕਾਨ ’ਤੇ ਛੁੱਟਿਆ 2 ਲੱਖ ਰੁਪਏ ਨਾਲ ਭਰਿਆ ਬੈਗ ਕੀਤਾ ਵਾਪਸ
NEXT STORY