ਪਟਿਆਲਾ,(ਪਰਮੀਤ)- ਜ਼ਿਲੇ 'ਚ 10 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਪੈਂਡਿੰਗ 1124 ਸੈਂਪਲਾ 'ਚੋਂ 217 ਦੀਆਂ ਪ੍ਰਾਪਤ ਰਿਪੋਰਟਾਂ ਵਿਚੋਂ 206 ਨੈਗੇਟਿਵ ਅਤੇ 11 ਪਾਜ਼ੇਟਿਵ ਪਾਏ ਗਏ ਹਨ, ਜੋ ਕਿ ਦੇਰ ਰਾਤ ਰਿਪੋਰਟ ਹੋਏ ਸਨ, ਜਿਨ੍ਹਾਂ ਵਿਚੋਂ ਇਕ ਪਾਜ਼ੇਟਿਵ ਕੇਸ ਜ਼ਿਲਾ ਸੰਗਰੂਰ ਨਾਲ ਸਬੰਧਿਤ ਹੈ। ਬਾਕੀ ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।
ਡਾ. ਮਲਹੋਤਰਾ ਨੇ ਦੱਸਿਆਂ ਕਿ ਪਾਜ਼ੇਟਿਵ ਆਏ ਕੇਸਾਂ ਵਿਚੋਂ ਤਿੰਨ ਬਾਹਰੀ ਰਾਜ ਤੋਂ, 3 ਪਾਜ਼ੇਟਿਵ ਕੇਸ ਦੇ ਸੰਪਰਕ ਵਿਚ ਆਉਣ ਨਾਲ ਸਬੰਿਧਤ ਹਨ। ਏਰੀਆ-ਵਾਈਜ 6 ਪਟਿਆਲਾ ਸ਼ਹਿਰ, 2 ਬਲਾਕ ਭਾਦਸੋਂ, ਇਕ ਰਾਜਪੁਰਾ ਅਤੇ ਇਕ ਨਾਭਾ ਨਾਲ ਸਬੰਧਤ ਹੈ। ਪਟਿਆਲਾ ਦੇ ਭੁਪਿੰਦਰਾ ਨਗਰ ਦੇ ਰਹਿਣ ਵਾਲੇ ਪਿਓ-ਪੁੱਤ ਵੀ ਪਾਜ਼ੇਟਿਵ ਹਨ, ਜੋ ਕਿ ਲਖਨਊਂ ਤੋਂ ਵਾਪਸ ਆਏ ਸਨ। ਦਿੱਲੀ ਤੋਂ ਮੁੜਿਆ ਸੰਤ ਇਨਕਲੈਵ ਵਿਚ ਰਹਿਣ ਵਾਲਾ 41 ਸਾਲਾ ਨੌਜਵਾਨ, ਰਾਜਿੰਦਰਾ ਹਸਪਤਾਲ ਵਿਚ ਦਾਖਲ ਪੁਰਾਣਾ ਬਿਸ਼ਨ ਨਗਰ ਦੀ ਰਹਿਣ ਵਾਲੀ 37 ਸਾਲਾ ਔਰਤ, ਬੀਰ ਸਿੰਘ ਧੀਰ ਸਿੰਘ ਕਲੋਨੀ ਵਿਚ ਰਹਿਣ ਵਾਲਾ 32 ਸਾਲਾ ਨੌਜਵਾਨ , ਸੰਧੂ ਕਲੋਨੀ ਦੀ ਰਹਿਣ ਵਾਲੀ 58 ਸਾਲਾ ਔਰਤ, ਜੋ ਕਿ ਰਾਜਿੰਦਰਾ ਹਸਪਤਾਲ ਵਿਚ ਸਟਾਫ ਨਰਸ ਹੈ, ਨਾਭਾ ਦੇ ਕਰਤਾਰਪੁਰਾ ਮੁਹੱਲੇ ਦਾ ਰਹਿਣ ਵਾਲਾ ਰਾਜਿੰਦਰਾ ਹਸਪਤਾਲ ਵਿਚ ਦਾਖਲ 32 ਸਾਲਾ ਵਿਅਕਤੀ, ਪਿੰਡ ਹਸਨਪੁਰ ਬਲਾਕ ਰਾਜਪੁਰਾ ਦਾ ਰਹਿਣ ਵਾਲਾ 40 ਸਾਲਾ ਵਿਅਕਤੀ ਅਤੇ ਪਿੰਡ ਰਾਮਗੜ੍ਹ ਬਲਾਕ ਭਾਦਸੋਂ ਦਾ ਰਹਿਣ ਵਾਲੀ 36 ਸਾਲਾ ਮਾਂ ਅਤੇ 10 ਸਾਲਾ ਉਸ ਦਾ ਲੜਕਾ, ਜੋ ਕਿ ਬੀਤੇ ਦਿਨੀਂ ਓਟ ਕਲੀਨਿਕ ਵਿਚੋਂ ਦਵਾਈ ਲੈ ਰਹੇ ਹਨ, ਪਾਜ਼ੇਟਿਵ ਪਾਏ ਗਏ ਹਨ । ਇਸ ਤੋਂ ਇਲਾਵਾ ਰਾਜਿੰਦਰਾ ਹਸਪਤਾਲ ਵਿਚ ਦਾਖਲ ਪਿੰਡ ਕਾਂਜਲਾ ਜ਼ਿਲਾ ਸੰਗਰੂਰ ਦੀ ਰਹਿਣ ਵਾਲੀ 37 ਸਾਲਾ ਔਰਤ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ, ਜਿਸ ਦੀ ਸੂਚਨਾ ਸਿਵਲ ਸਰਜਨ ਸੰਗਰੂਰ ਨੂੰ ਦੇ ਦਿੱਤੀ ਗਈ ਹੈ।
ਡਾ. ਮਲਹੋਤਰਾ ਨੇ ਕਿਹਾ ਕਿ ਉੱਚ-ਅਧਿਕਾਰੀਆਂ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਜਿਲਾ ਪ੍ਰਸਾਸ਼ਨ ਵੱਲੋ ਮੈਰੀਟੋਰੀਅਸ ਸਕੂਲ ਵਿਚ ਬਣਾਇਆ ਕੋਵਿਡ ਕੇਅਰ ਸੈਂਟਰ ਵੀ ਚਾਲੂ ਕਰ ਦਿੱਤਾ ਗਿਆ ਹੈ ਅਤੇ ਅੱਜ ਨਵੀਂ ਪਾਲਿਸੀ ਤਹਿਤ ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਫੈਸੀਲਿਟੀ ਵਿਚੋਂ ਬਿਨਾਂ ਫਲੂ ਲੱਛਣ ਵਾਲੇ 25 ਕੋਵਿਡ ਪਾਜ਼ੇਟਿਵ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ ਵਿਚ ਸ਼ਿਫਟ ਕਰਵਾ ਦਿੱਤਾ ਗਿਆ ਹੈ ਅਤੇ ਦੋ ਮਰੀਜ਼, ਜਿਨ੍ਹਾਂ ਵਿਚੋਂ ਇਕ ਰਾਜਪੁਰਾ ਅਤੇ ਇਕ ਸ਼ਤੁਰਾਣਾ ਬਲਾਕ ਦਾ ਰਹਿਣ ਵਾਲਾ ਹੈ, ਨੂੰ ਵੀ ਕੋਵਿਡ ਤੋਂ ਠੀਕ ਹੋਣ 'ਤੇ ਗਾਈਡਲਾਈਨ ਅਨੁਸਾਰ ਰਾਜਿੰਦਰਾ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਹੁਣ ਤਕ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 127 ਹੋ ਗਈ ਹੈ। ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 278 ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਕੱਲ ਆਵੇਗੀ। ਡਾ. ਮਲਹੋਤਰਾ ਨੇ ਕਿਹਾ ਕਿ ਹੁਣ ਤਕ ਜ਼ਿਲੇ ਵਿਚ ਕੋਵਿਡ ਜਾਂਚ ਸਬੰਧੀ 13680 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 181 ਕੋਰੋਨਾ ਪਾਜ਼ੀਟਿਵ, 12295 ਨੈਗਟਿਵ ਅਤੇ 1186 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪਾਜ਼ੀਟਿਵ ਕੇਸਾਂ ਵਿਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ, 127 ਕੇਸ ਠੀਕ ਹੋ ਚੁੱਕੇ ਹਨ ਅਤੇ ਜ਼ਿਲੇ ਵਿਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 51 ਹੈ ।
ਖੇਤੀ ਅਤੇ ਕਿਸਾਨੀ ਬਚਾਉਣ ਲਈ ‘ਲੋਕ ਇਨਸਾਫ’ ਪਾਰਟੀ ਸ਼ੁਰੂ ਕਰੇਗੀ ਅੰਦੋਲਨ
NEXT STORY