ਪਟਿਆਲਾ (ਬਖਸ਼ੀ) - ਲੋਕ ਸਭਾ ਹਲਕਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਪਟਿਆਲਾ ਸ਼ਾਹੀ ਸ਼ਹਿਰ ਹੋਣ ਦੇ ਬਾਵਜੂਦ ਕਈ ਤਰ੍ਹਾਂ ਦੀਆਂ ਸਮੱਸਿਆ ਨਾਲ ਜੂਝ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਗੁਆਂਢ 'ਚ ਰਹਿਣ ਵਾਲੇ ਲੋਕਾਂ ਨਾਲ ਇਸ ਸੰਬਧੀ ਜਦੋਂ 'ਜਗਬਾਣੀ' ਦੇ ਪੱਤਰਕਾਰਾਂ ਨੇ ਗੱਲਬਾਤ ਕੀਤੀ ਤਾਂ ਪਤਾ ਲੱਗਾ ਕਿ ਉਹ ਪਟਿਆਲਾ ਸ਼ਹਿਰ ਦੇ ਹਾਲਾਤਾਂ ਕਾਰਨ ਬਹੁਤ ਦੁੱਖੀ ਹਨ। ਉਨ੍ਹਾਂ ਕਿਹਾ ਕਿ ਅਸੀਂ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਗੁਆਂਢ 'ਚ ਰਹਿੰਦੇ ਹਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਸਾਡੀਆਂ ਸਮੱਸਿਆ ਨਜ਼ਰ ਨਹੀਂ ਆ ਰਹੀਆਂ ਹਨ।
ਇਸ ਮੌਕੇ ਬਜ਼ੁਰਗਾਂ ਨੇ ਆਪਣੀ ਭੜਾਸ ਕੱਢਦਿਆਂ ਦੱਸਿਆ ਕਿ ਸ਼ਾਹੀ ਸ਼ਹਿਰ ਪਟਿਆਲਾ ਦੀਆਂ ਸਮੱਸਿਆ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ। ਇਨ੍ਹਾਂ ਸਮੱਸਿਆ ਦਾ ਨਿਪਟਾਰਾ ਕਰਨ ਲਈ ਕੋਈ ਨਹੀਂ ਆਉਂਦਾ ਪਰ ਚੋਣਾਂ ਦੇ ਸਮੇਂ ਸਾਰੇ ਉਮੀਦਵਾਰ ਵੋਟਾਂ ਦੀ ਖਾਤਰ ਇਥੇ ਜ਼ਰੂਰ ਆ ਜਾਂਦੇ ਹਨ। ਉਹ ਵੋਟਾਂ ਲੈਣ ਲਈ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਾਅਦਾ ਵੀ ਕਰਦੇ ਹਨ ਪਰ ਚੋਣਾਂ ਹੋਣ ਤੋਂ ਬਾਅਦ ਉਨ੍ਹਾਂ ਦੀ ਪੁਕਾਰ ਕੋਈ ਨਹੀਂ ਸੁਣਦਾ। ਪਟਿਆਲਾ ਦੇ ਨਿਊ ਮੋਤੀ ਬਾਗ ਕਾਲੋਨੀ 'ਚ ਬਣੇ ਨਾਲੇ ਦਾ ਬਹੁਤ ਜ਼ਿਆਦਾ ਬੂਰਾ ਹਾਲ ਹੋਇਆ ਪਿਆ ਹੈ, ਜੋ ਇਸ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਇਸ ਕਾਰਨ ਲੋਕ ਬਹੁਤ ਜ਼ਿਆਦਾ ਪਰੇਸ਼ਾਨ ਹੋ ਰਹੇ ਹਨ। ਉਕਤ ਲੋਕਾਂ ਨੇ ਨਾਲੇ ਨੂੰ ਠੀਕ ਕਰਵਾਉਂਣ ਦੀ ਪੁਰਜ਼ੋਰ ਅਪੀਲ ਕੀਤੀ।
EVM ਵਾਲੇ ਕਮਰੇ 'ਚ ਡਿਊਟੀ ਨਿਭਾਉਣ ਗਏ ਅਮਲੇ ਨੂੰ ਬਸਪਾ ਨੇ ਸਮਝਿਆ ਸ਼ੱਕੀ
NEXT STORY