ਲੁਧਿਆਣਾ (ਹਿਤੇਸ਼)-ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਰਵਾਇਤੀ ਸੀਟ ਪਟਿਆਲਾ ਤੋਂ ਲੜ ਰਹੇ ਹਨ, ਜਿਥੋਂ ਉਹ ਲਗਾਤਾਰ ਦੂਜੀ ਵਾਰ ਵਿਧਾਇਕ ਹਨ। ਉਨ੍ਹਾਂ ਦਾ ਮੁਕਾਬਲਾ ਚੁਣੌਤੀ ਦੇਣ ਵਾਲੇ ਦਿੱਗਜ ਕਾਂਗਰਸੀ ਆਗੂਆਂ ਨਵਜੋਤ ਸਿੱਧੂ ਜਾਂ ਲਾਲ ਸਿੰਘ ਦੀ ਬਜਾਏ ਦੋ ਸਾਬਕਾ ਮੇਅਰਾਂ ਨਾਲ ਹੋਣ ਜਾ ਰਿਹਾ ਹੈ। ਇਸ ਮਾਮਲੇ ਦਾ ਸਭ ਤੋਂ ਦਿਲਚਸਪ ਪਹਿਲੂ ਇਹ ਹੈ ਕਿ ਉਕਤ ਤਿੰਨਾਂ ਹੀ ਉਮੀਦਵਾਰਾਂ ਨੇ ਕੁਝ ਸਮਾਂ ਪਹਿਲਾਂ ਪਾਰਟੀਆਂ ਬਦਲੀਆਂ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰਾ ਐਲਾਨਣ ’ਤੇ ਹਰਸਿਮਰਤ ਬਾਦਲ ਨੇ ਕਾਂਗਰਸ ਹਾਈਕਮਾਨ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਇਨ੍ਹਾਂ ਵਿਚੋਂ ਕੈਪਟਨ ਕਾਂਗਰਸ ਛੱਡਣ ਤੋਂ ਬਾਅਦ ਨਵੀਂ ਪਾਰਟੀ ਬਣਾ ਕੇ ਭਾਜਪਾ ਦੇ ਸਮਰਥਨ ਨਾਲ ਮੈਦਾਨ ਵਿਚ ਉਤਰੇ ਹਨ ਤੇ ਸਾਬਕਾ ਮੇਅਰ ਅਜੀਤ ਸਿੰਘ ਕੋਹਲੀ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਸਾਬਕਾ ਮੇਅਰ ਵਿਸ਼ਣੂ ਸ਼ਰਮਾ ਵੀ ਅਕਾਲੀ ਦਲ ਤੋਂ ਵਾਪਿਸ ਕਾਂਗਰਸ ਵਿਚ ਸ਼ਾਮਲ ਹੋਏ ਹਨ।
ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
NEXT STORY