Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    11:23:13 AM

  • punjab cabinet meeting today

    ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ....

  • sun pharma are under suspicion the sale of this product has been stopped

    ਦਿੱਗਜ ਕੰਪਨੀ Sun Pharma ਦੀ ਕਾਰਜਪ੍ਰਣਾਲੀ ਸ਼ੱਕ ਦੇ...

  • major reshuffle in the police department

    ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ...

  • punjab national bank  pnb customers  crores of rupees  gone missing  cbi

    PNB ਅਕਾਊਂਟ ਹੋਲਡਰ ਸਾਵਧਾਨ ! ਗਾਹਕਾਂ ਦੇ ਖ਼ਾਤਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਟਿਆਲਾ ਸ਼ਹਿਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

PUNJAB News Punjabi(ਪੰਜਾਬ)

ਪਟਿਆਲਾ ਸ਼ਹਿਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ

  • Edited By Rajwinder Kaur,
  • Updated: 26 May, 2021 06:42 PM
Chandigarh
patiala  comprehensive development  cm  projects
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਚੰਡੀਗੜ੍ਹ (ਬਿਊਰੋ) - ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਕਿਹਾ। ਇਸ ਨਾਲ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ

ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ, ਨਵਾਂ ਬੱਸ ਅੱਡਾ, ਸਪੋਰਟਸ ਯੂਨੀਵਰਸਿਟੀ, ਛੋਟੀ ਅਤੇ ਵੱਡੀ ਨਦੀ ਦੀ ਕਾਇਆ ਕਲਪ ਤੋਂ ਇਲਾਵਾ ਵਿਰਾਸਤੀ ਲਾਂਘੇ ਨੂੰ ਨਵੀਂ ਦਿੱਖ ਦੇਣ ਸਮੇਤ ਚੱਲ ਰਹੇ ਪ੍ਰਮੁੱਖ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਆਖਿਆ। ਪਟਿਆਲਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ ਉਤੇ ਨਿਗਰਾਨੀ ਕਰਨ ਅਤੇ ਇਸ ਬਾਰੇ ਉਨ੍ਹਾਂ ਨੂੰ ਵੀ ਜਾਣੂੰ ਕਰਵਾਉਂਦੇ ਰਹਿਣ ਲਈ ਆਖਿਆ ਤਾਂ ਕਿ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਇਆ ਜਾ ਸਕੇ। 

ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)

ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਆਲਮੀ ਪੱਧਰ ਦੀ ਕੰਪਨੀ ਐੱਲ.ਐਂਡ. ਟੀ ਇਨਫਰਾਸਟੱਕਚਰ ਕੰਪਨੀ ਵੱਲੋਂ ਮਾਰਚ, 2022 ਤੱਕ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ 60 ਫੀਸਦੀ ਕੰਮ ਪੂਰਾ ਕਰ ਲਿਆ ਜਾਵੇਗਾ। 60 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬੱਸ ਸਟੈਂਡ ਅਤੇ ਵਰਕਸ਼ਾਪ ਦੀ ਪ੍ਰਗਤੀ ਦੇ ਸਬੰਧ ਵਿੱਚ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ 6.31 ਏਕੜ ਰਕਬੇ ਵਿੱਚ ਨਵਾਂ ਬੱਸ ਅੱਡਾ ਨਵੰਬਰ, 2021 ਤੱਕ ਬਣਾ ਦਿੱਤਾ ਜਾਵੇਗਾ। 2.20 ਏਕੜ ਰਕਬੇ ਵਿੱਚ ਬਣਨ ਜਾ ਰਹੀ ਵਰਕਸ਼ਾਪ ਦਾ ਕੰਮ ਮਾਰਚ 2022 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਨਵੇਂ ਬੱਸ ਅੱਡੇ ਵਿਚ ਬੱਸਾਂ ਦੀ ਸਿੱਧੀ ਐਂਟਰੀ ਲਈ ਲੋਕ ਨਿਰਮਾਣ ਵਿਭਾਗ ਨੂੰ ਯੂ.ਈ.ਆਈ.ਪੀ. ਦੇ ਦੂਜੇ ਪੜਾਅ ਵਿੱਚ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਪਾਸੋਂ 7.70 ਕਰੋੜ ਦੀ ਲਾਗਤ ਨਾਲ ਨਵਾਂ ਫਲਾਈਓਵਰ ਬਣਾਉਣ ਦੀ ਪ੍ਰਵਾਨਗੀ ਮਿਲ ਚੁੱਕੀ ਹੈ।

ਪੜ੍ਹੋ ਇਹ ਵੀ ਖਬਰ - ਸ਼੍ਰੀਨਗਰ ਵਿਖੇ ਟਰੱਕ ਹਾਦਸੇ ’ਚ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਭੁੰਬਾ ਮਾਰ ਰੋਇਆ ਪਰਿਵਾਰ

ਪੀ.ਆਰ.ਟੀ.ਸੀ. ਦੇ ਚੇਅਰਮੈਨ ਵੱਲੋਂ ਨਵੀਆਂ ਬੱਸਾਂ ਖਰੀਦਣ ਸਬੰਧੀ ਉਠਾਏ ਮਾਮਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਬਾਰੇ ਲੰਬਿਤ ਪ੍ਰਸਤਾਵ ਨੂੰ ਤੁਰੰਤ ਪ੍ਰਵਾਨਗੀ ਦੇਣ ਲਈ ਆਖਿਆ। ਮੁੱਖ ਮੰਤਰੀ ਦੀ ਹਦਾਇਤ ਉਤੇ ਫੌਰੀ ਅਮਲ ਕਰਦੇ ਹੋਏ ਟਰਾਂਸਪੋਰਟ ਦੇ ਪ੍ਰਮੁੱਖ ਸਕੱਤਰ ਨੇ ਪੀ.ਆਰ.ਟੀ.ਸੀ. ਨੂੰ ਆਪਣੀ ਫਲੀਟ ਵਿੱਚ 255 ਨਵੀਆਂ ਬੱਸਾਂ ਖਰੀਦਣ ਲਈ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਅਬਲੋਵਾਲ ਵਿਖੇ ਡੇਅਰੀ ਸ਼ਿਫਟ ਕਰਨ ਦੇ ਪ੍ਰਾਜੈਕਟ ਜੋ ਮੁਕੰਮਲ ਹੋਣ ਦੀ ਕਗਾਰ ਉਤੇ ਹੈ, ਦੇ ਪਹਿਲੇ ਪੜਾਅ ਲਈ 2.18 ਕਰੋੜ ਰੁਪਏ ਤੋਂ ਇਲਾਵਾ ਇਸੇ ਪ੍ਰਾਜੈਕਟ ਦੇ ਦੂਜੇ ਪੜਾਅ ਲਈ 10.37 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ।

ਪੜ੍ਹੋ ਇਹ ਵੀ ਖਬਰ - ਜਿਸ ਮਾਂ ਨੇ ਆਪਣੀ ਛਾਤੀ ਨਾਲ ਲਗਾ ਦਿਨ-ਰਾਤ ਕੀਤਾ ਪਿਆਰ, ਉਸੇ ਦੀ ਛਾਤੀ ’ਚ ਪੁੱਤ ਨੇ ਮਾਰੀ ਗੋਲੀ (ਤਸਵੀਰਾਂ)

ਪਿੰਡ ਸਿੱਧੂਵਾਲ ਵਿਖੇ 100 ਏਕੜ ਰਕਬੇ ਵਿੱਚ ਬਣਨ ਜਾ ਰਹੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਨਿਰਮਾਣ ਵਿੱਚ ਤੇਜੀ ਲਿਆਉਣ ਲਈ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਟੀਚਿੰਗ ਫੈਕਲਟੀ ਦੀਆਂ ਲੋੜੀਂਦੀਆਂ ਅਸਾਮੀਆਂ ਲਈ ਗਰਾਂਟ ਮਨਜੂਰ ਕਰਨ ਲਈ ਕਿਹਾ ਤਾਂ ਕਿ ਯੂਨੀਵਰਸਿਟੀ ਨੂੰ ਮੁਕੰਮਲ ਰੂਪ ਵਿੱਚ ਕਾਰਜਸ਼ੀਲ ਕੀਤਾ ਜਾ ਸਕੇ। ਉਨ੍ਹਾਂ ਨੇ ਵਿਭਾਗ ਨੂੰ ਯੂਨੀਵਰਸਿਟੀ ਦੇ ਨਿਰਮਾਣ ਲਈ 60 ਕਰੋੜ ਦੇ ਫੰਡ ਨੂੰ ਮਨਜੂਰੀ ਦੇਣ ਲਈ ਆਖਿਆ।

ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਪਹਿਲੇ ਪੜਾਅ ਤਹਿਤ ਪਟਿਆਲੇ ਸ਼ਹਿਰ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਵਿਰਾਸਤੀ ਲਾਂਘੇ ਦੇ ਸਮਾਨੀਆ ਗੇਟ ਤੋਂ ਕਿਲ੍ਹਾ ਮੁਬਾਰਕ ‘ਏ ਟੈਂਕ’ ਤੱਕ 2 ਕਿਲੋਮੀਟਰ ਹਿੱਸੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਇਹ ਕੰਮ 30 ਜੂਨ ਤੱਕ ਪੂਰਾ ਹੋ ਜਾਵੇਗਾ ਅਤੇ ਇਸ ਤੋਂ ਬਾਅਦ ਬਾਕੀ ਹਿੱਸੇ ਦਾ ਕੰਮ ਜਲਦ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਸਾਂਭ-ਸੰਭਾਲ ਯੋਜਨਾ ਦੇ ਹਿੱਸੇ ਵਜੋਂ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਕਾਇਆ ਕਲਪ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਵੱਡੀ ਨਦੀ ਦਾ ਕੰਮ ਜੂਨ, 2021 ਤੱਕ ਜ਼ਮੀਨੀ ਪੱਧਰ `ਤੇ ਸ਼ੁਰੂ ਹੋ ਜਾਵੇਗਾ, ਕਿਉਂਕਿ ਇਸ ਦੇ ਡਿਜ਼ਾਈਨ ਅਤੇ ਹੋਰ ਲੋੜਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਇਹ ਕੰਮ ਜਲਦ ਮੁਕੰਮਲ ਕੀਤੇ ਜਾਣ ਦੀ ਸੰਭਾਵਨਾ ਹੈ। ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਦੀ ਭਰਪੂਰ ਸ਼ਲਾਘਾ ਕੀਤੀ। 

ਪੜ੍ਹੋ ਇਹ ਵੀ ਖਬਰ - ਇਸ਼ਕ ’ਚ ਅੰਨ੍ਹੀ ਮਾਂ ਨੇ ਪ੍ਰੇਮੀ ਨਾਲ ਮਿਲ ਮੌਤ ਦੇ ਘਾਟ ਉਤਾਰਿਆ ਜਵਾਨ ਪੁੱਤਰ, ਲਾਸ਼ ਸਾੜ ਕੇ ਡਰੇਨ ’ਚ ਸੁੱਟੀ

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਵਿੱਤ ਕਮਿਸ਼ਨਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਾਦਸ਼ਾਹਪੁਰ ਵਿਖੇ ਪਸ਼ੂਆਂ ਦੀ ਹੱਡਾ ਰੋੜੀ ਦੇ ਨਿਪਟਾਰੇ ਲਈ ਪਲਾਂਟ ਸਥਾਪਤ ਕਰਨ ਵਿੱਚ ਲੱਗੀਆਂ ਦੇਸ਼ ਦੀਆਂ ਮੋਹਰੀ ਕੰਪਨੀਆਂ ਨਾਲ ਜਲਦ ਤੋਂ ਜਲਦ ਤਾਲਮੇਲ ਕਰਨ ਲਈ ਵੀ ਕਿਹਾ। ਸਨੌਰੀ ਅੱਡੇ ਵਿਖੇ ਡੰਪ ਸਾਈਟ `ਤੇ ਬਾਇਓਰੈਮੇਡੀਏਸ਼ਨ ਪਲਾਂਟ ਸਥਾਪਤ ਕੀਤਾ ਗਿਆ ਹੈ, ਜਿਸ ਨਾਲ 25 ਸਾਲਾਂ ਤੋਂ ਇਕੱਠੇ ਹੋਏ 1.75 ਮੀਟਰਕ ਟਨ ਕੂੜੇ ਤੋਂ ਨਿਜਾਤ ਮਿਲੇਗੀ। ਮਹਿੰਦਰਾ ਕੋਠੀ ਦੇ ਨਵੀਨੀਕਰਨ ਅਤੇ ਮੈਡਲ ਗੈਲਰੀ ਤੇ ਸਿੱਕਿਆਂ ਦੇ ਅਜਾਇਬ ਘਰ ਨੂੰ ਸ਼ਿਫਟ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 9.35 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਾਰਾ ਪ੍ਰਾਜੈਕਟ ਮੁਕੰਮਲ ਹੋਣ ਨੇੜੇ ਹੈ।

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਉਹ ਪਟਿਆਲਾ ਸ਼ਹਿਰ ਵਿਚ ਪਾਈਆਂ ਸਾਰੀਆਂ ਬਿਜਲੀ ਦੀਆਂ ਤਾਰਾਂ ਅਤੇ ਟਰਾਂਸਫਾਰਮਰਾਂ ਦੇ ਨਵੀਨੀਕਰਨ ਲਈ ਕੰਮ ਤੁਰੰਤ ਚਾਲੂ ਕਰਨ ਤਾਂ ਜੋ ਵਾਹਨਾਂ ਦੀ ਸੁਚਾਰੂ ਆਵਾਜਾਈ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਨੂੰ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਸੀਨੀਅਰ ਅਤੇ ਜੂਨੀਅਰ ਡਾਕਟਰਾਂ ਲਈ ਮੌਜੂਦਾ ਰਿਹਾਇਸ਼ਾਂ ਦੇ ਨਵੀਨੀਕਰਨ ਵਾਸਤੇ ਕਾਰਜ ਯੋਜਨਾ ਬਣਾਉਣ ਲਈ ਕਿਹਾ। ਇਸ ਦੌਰਾਨ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਨੇ ਦੱਸਿਆ ਕਿ ਆਗਾਮੀ ਨਰਸਿੰਗ ਹੋਸਟਲ, ਮੈਡੀਕਲ ਕਾਲਜ ਵਿਖੇ ਨਵਾਂ ਡੈਂਟਲ ਬਲਾਕ ਅਤੇ ਸਪੋਰਟਸ ਯੂਨੀਵਰਸਿਟੀ ਦੀ ਚਾਰਦਿਵਾਰੀ ਦੀ ਉਸਾਰੀ ਦਾ ਕੰਮ ਜੁਲਾਈ, 2021 ਤੱਕ ਮੁਕੰਮਲ ਹੋ ਜਾਵੇਗਾ।

ਪੜ੍ਹੋ ਇਹ ਵੀ ਖਬਰ - ਕੋਰੋਨਾ ਮਰੀਜ਼ਾਂ ਲਈ ਫ਼ਰਿਸ਼ਤਾ ਬਣੀ SGPC, ਕੋਵਿਡ ਕੇਂਦਰਾਂ ਸਣੇ ਵੱਡੇ ਪੱਧਰ 'ਤੇ ਕੀਤੇ ਇਹ ਕਾਰਜ

ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਸਥਾਨਕ ਨਗਰ ਨਿਗਮ ਨਾਲ ਸਲਾਹ ਮਸ਼ਵਰਾ ਕਰਕੇ ਬਸੇਰਾ ਸਕੀਮ (ਝੁੱਗੀ ਝੌਂਪੜੀ ਵਾਸੀਆਂ ਨੂੰ ਮਾਲਕਾਨਾ ਹੱਕ) ਤਹਿਤ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਦੇਣ ਲਈ ਢੁੱਕਵੀਂ ਜ਼ਮੀਨ ਦੀ ਪਹਿਚਾਣ ਕਰਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ, ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਸੰਜੇ ਕੁਮਾਰ, ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਸੀਮਾ ਜੈਨ ਆਦਿ ਸ਼ਾਮਲ ਸਨ।

  • Patiala
  • Comprehensive Development
  • CM
  • Projects
  • ਪਟਿਆਲਾ
  • ਵਿਆਪਕ ਵਿਕਾਸ
  • ਮੁੱਖ ਮੰਤਰੀ
  • ਪ੍ਰਾਜੈਕਟਾਂ

ਹੁਸ਼ਿਆਰਪੁਰ ਜ਼ਿਲ੍ਹੇ 'ਚ 34 ਸਾਲਾ ਨੌਜਵਾਨ ਸਣੇ 6 ਮਰੀਜ਼ਾਂ ਨੇ ਤੋੜਿਆ ਦਮ, 167 ਨਵੇਂ ਕੇਸ ਮਿਲੇ

NEXT STORY

Stories You May Like

  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • medical students  jp nadda  himachal pradesh  postgraduate seats
    ਮੈਡੀਕਲ ਵਿਦਿਆਰਥੀਆਂ ਲਈ Good News ; ਕੇਂਦਰ ਨੇ HP 'ਚ 320 PG ਸੀਟਾਂ ਨੂੰ ਦਿੱਤੀ ਮਨਜ਼ੂਰੀ
  • import of 6 500 tonnes of silver for festive season
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਤਿਉਹਾਰੀ ਸੀਜ਼ਨ ਲਈ 6,500 ਟਨ ਚਾਂਦੀ ਦੇ ਇੰਪੋਰਟ ਨੂੰ ਦਿੱਤੀ ਮਨਜ਼ੂਰੀ
  • tata motors   iveco takeover offer approved
    ਟਾਟਾ ਮੋਟਰਜ਼ ਦੀ ਇਵੇਕੋ ਟੇਕਓਵਰ ਪੇਸ਼ਕਸ਼ ਨੂੰ 80 ਫੀਸਦੀ ਦੀ ਅਹਿਮ ਹੱਦ ਤੋਂ ਵੱਧ ਮਨਜ਼ੂਰੀ
  • wasim jaffer has applied for the position of chief selector
    ਵਸੀਮ ਜਾਫ਼ਰ ਨੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਚੋਣਕਾਰ ਦੇ ਅਹੁਦੇ ਲਈ ਦਿੱਤੀ ਅਰਜ਼ੀ
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • code of conduct to come into force in the first week of january
      ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
    • major statement by the wife of the deceased daljit singh
      ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਦਾ ਵੱਡਾ ਬਿਆਨ- 'ਨੌਜਵਾਨਾਂ ਦੀ ਰਿਹਾਈ ਤੱਕ ਨਹੀਂ...
    • insult to the national tricolour in gurdaspur
      ਗੁਰਦਾਸਪੁਰ ’ਚ ਰਾਸ਼ਟਰੀ ਤਿਰੰਗੇ ਦਾ ਅਪਮਾਨ, ਕੂੜੇ ਦੇ ਡੰਪ ’ਚ ਸੁੱਟੇ ਮਿਲੇ ਕਰੀਬ...
    • woman swindled of  5 lakh in pathankot through digital arrest threat
      ਪਠਾਨਕੋਟ 'ਚ ਡਿਜੀਟਲ ਗ੍ਰਿਫ਼ਤਾਰੀ ਦਾ ਡਰ ਦਿਖਾ ਕੇ ਔਰਤ ਨਾਲ 5 ਲੱਖ ਦੀ ਠੱਗੀ,...
    • brother in law murders sister in law in village of mamupur
      ਅੱਧੀ ਰਾਤ ਕੁਹਾੜੀ ਲੈ ਕੇ ਪੁੱਜਾ ਦਿਓਰ, ਭਾਬੀ ਦਾ ਕਰ'ਤਾ ਕਤਲ
    • bjp sc morcha outraged over desecration of dr ambedkar s statue
      ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
    • sukhbir badal statement
      ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ...
    • punjab pensioners news
      ਪੰਜਾਬ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ! 2 ਨਵੰਬਰ ਤੋਂ...
    • change in amit shah s chandigarh visit
      ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ 'ਚ ਪੜ੍ਹੋ ਪ੍ਰੋਗਰਾਮ ਦਾ ਨਵਾਂ...
    • takht sri hazur sahib  kuldeep singh gargaj
      ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਫੈਸਲੇ ਦਾ ਜਥੇਦਾਰ ਵੱਲੋਂ ਸਵਾਗਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +