ਪਟਿਆਲਾ (ਬਲਜਿੰਦਰ) - ਸ਼ਹਿਰ ’ਚ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕਰਦਿਆਂ ਦੋ ਦਿਨਾਂ ’ਚ ਕਤਲ ਦੀ ਦੂਜੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਤਾਜ਼ਾ ਮਾਮਲੇ ’ਚ ਕੁਝ ਵਿਅਕਤੀਆਂ ਨੇ ਦੁੱਧ ਦੀ ਡੇਅਰੀ ਚਲਾਉਣ ਵਾਲੇ ਵਿਅਕਤੀ ਨੂੰ ਫੋਨ ’ਤੇ ਬੁਲਾ ਕੇ ਸਾਥੀਆਂ ਨਾਲ ਮਿਲ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਵੀਨ ਕੁਮਾਰ (40) ਪੁੱਤਰ ਰਮੇਸ਼ ਚੰਦ ਵਾਸੀ ਦੀਪ ਨਗਰ ਤ੍ਰਿਪੜੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਸਕੂਲਾਂ 'ਚ ਕਦੋਂ ਪੈਣਗੀਆਂ ਸਰਦੀਆਂ ਦੀਆਂ ਛੁੱਟੀਆਂ! ਵੱਖ-ਵੱਖ ਸੂਬਿਆਂ ਨੂੰ ਲੈ ਕੇ ਆਈ ਨਵੀਂ ਇਹ ਅਪਡੇਟ
ਇਸ ਮਾਮਲੇ ’ਚ ਥਾਣਾ ਤ੍ਰਿਪੜੀ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਭੁਪਿੰਦਰ ਸਿੰਘ, ਕੁਲਦੀਪ ਸਿੰਘ ਪੁੱਤਰ ਸੁਖਵੰਤ ਸਿੰਘ, ਸੁਖਵੰਤ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੁਲਵਿੰਦਰ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਦੀ ਫੇਜ਼-3 ਮਾਰਕੀਟ, ਅਰਬਨ ਅਸਟੇਟ ਪਟਿਆਲਾ ਵਿਖੇ ‘ਚੌਧਰੀ ਮਿਲਕ ਪੁਆਇੰਟ’ ਨਾਂ ’ਤੇ ਦੁੱਧ ਦੀ ਡੇਅਰੀ ਹੈ। ਬੀਤੀ 16 ਨਵੰਬਰ ਨੂੰ ਸ਼ਾਮ ਕਰੀਬ 8 ਵਜੇ ਉਹ ਆਪਣੇ ਭਰਾ ਰਵੀਨ ਕੁਮਾਰ ਸਮੇਤ ਦੁਕਾਨ ’ਤੇ ਮੌਜੂਦ ਸੀ। ਇਸੇ ਦੌਰਾਨ ਕੁਲਦੀਪ ਸਿੰਘ ਦਾ ਫੋਨ ਆਇਆ ਅਤੇ ਗੱਲਬਾਤ ਹੋਣ ਤੋਂ ਬਾਅਦ ਰਵੀਨ ਕੁਮਾਰ ਕਿਤੇ ਚਲਾ ਗਿਆ।
ਇਹ ਵੀ ਪੜ੍ਹੋ: ਖੁਸ਼ਖ਼ਬਰੀ! ਹੁਣ 8 ਘੰਟੇ ਤੋਂ ਵੱਧ ਕੰਮ ਕਰਨ 'ਤੇ ਮਿਲੇਗੀ ਦੁੱਗਣੀ ਤਨਖ਼ਾਹ, ਮਹਾਰਾਸ਼ਟਰ 'ਚ ਨਵੇਂ ਨਿਯਮ ਜਾਰੀ
ਜਦੋਂ ਰਾਤ 9 ਵਜੇ ਤੱਕ ਰਵੀਨ ਘਰ ਵਾਪਸ ਨਾ ਪਰਤਿਆ ਤਾਂ ਕੁਲਵਿੰਦਰ ਨੇ ਆਪਣੇ ਮਾਮੇ ਦੇ ਲੜਕੇ ਰਵੀ ਨਾਲ ਮਿਲ ਕੇ ਉਸ ਦੀ ਭਾਲ ਸ਼ੁਰੂ ਕੀਤੀ। ਭਾਲ ਕਰਦਿਆਂ ਜਦੋਂ ਉਹ ਦੀਪ ਨਗਰ ਸਥਿਤ ਆਪਣੇ ਨਵੇਂ ਬਣ ਰਹੇ ਘਰ ਵਿਖੇ ਪਹੁੰਚੇ ਤਾਂ ਉਨ੍ਹਾਂ ਮੋਟਰਸਾਈਕਲ ਦੀ ਲਾਈਟ ’ਚ ਦੇਖਿਆ ਕਿ ਮੁਲਜ਼ਮਾਂ ਨੇ ਰਵੀਨ ਦੇ ਗਲ ’ਚ ਪਰਨਾ ਪਾ ਕੇ ਘੁੱਟਿਆ ਹੋਇਆ ਸੀ। ਭੁਪਿੰਦਰ ਸਿੰਘ ਨੇ ਉਸ ਦੀ ਖੱਬੀ ਬਾਂਹ ’ਤੇ ਪੈਰ ਰੱਖਿਆ ਹੋਇਆ ਸੀ, ਸੁਖਵੰਤ ਸਿੰਘ ਨੇ ਸੱਜੀ ਬਾਂਹ ਅਤੇ ਅਣਪਛਾਤੇ ਵਿਅਕਤੀਆਂ ਨੇ ਉਸ ਦੀਆਂ ਲੱਤਾਂ ਦੱਬੀਆਂ ਹੋਈਆਂ ਸਨ। ਉਨ੍ਹਾਂ ਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਰਵੀਨ ਨੂੰ ਤੁਰੰਤ ਮਨੀਪਾਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਸਭ ਮੋਹ ਮਾਇਆ ਹੈ...; 15,00,00,000 ਦਾ ਕਾਰੋਬਾਰ ਛੱਡ ਸੰਨਿਆਸ ਲੈਣ ਜਾ ਰਿਹਾ ਇਹ ਪਰਿਵਾਰ
ਇਸ ਸਬੰਧੀ ਐੱਸ. ਐੱਚ. ਓ. ਤ੍ਰਿਪੜੀ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਮੁੱਖ ਮੁਲਜ਼ਮ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਜ਼ਿਕਰਯੋਗ ਹੈ ਕਿ 16 ਨਵੰਬਰ ਨੂੰ ਹੀ ਸ਼ਹਿਰ ’ਚ ਪ੍ਰਾਪਰਟੀ ਡੀਲਰ ਸੁਖਵਿੰਦਰ ਸਿੰਘ ਉਰਫ਼ ਗਾਗੂ ’ਤੇ ਫਾਇਰਿੰਗ ਹੋਈ ਸੀ ਅਤੇ ਰਾਤ ਨੂੰ ਐੱਚ. ਡੀ. ਐੱਫ. ਸੀ. ਬੈਂਕ ਦੇ ਮੁਲਾਜ਼ਮ ਰਜਤ ਸ਼ਰਮਾ ਉਰਫ਼ ਤਾਸ਼ੂ ਦਾ ਵੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: 1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਕਾਲੀ ਦਲ ਦੀ ਸਰਕਾਰ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਵੇਗੀ : ਸੁਖਬੀਰ ਬਾਦਲ
NEXT STORY