ਪਟਿਆਲਾ (ਪਰਮੀਤ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰਤਾ ਦਿਵਸ 'ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
26 ਜਨਵਰੀ ਤੱਕ ਜਾਰੀ ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2025 ਦਾ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ। ਹੁਕਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, ਸ਼ੁਰੂ ਹੋ ਗਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ’ਚ ਦਿਸਿਆ ਦੇਸ਼ ਭਗਤੀ ਦਾ ਜਜ਼ਬਾ
NEXT STORY