ਪਟਿਆਲਾ (ਜੋਸਨ) : ਪੰਜਾਬ ਵਿਚ ਬੀਤੀ ਰਾਤ ਆਈ ਹਨੇਰੀ ਅਤੇ ਝੱਖੜ ਕਾਰਨ ਪਟਿਆਲਾ ਦੇ ਘਨੌਰ ਵਿਖ਼ੇ ਇਕ ਕੰਧ ਡਿੱਗ ਜਾਣ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਪ੍ਰਵਾਸੀ ਮਜ਼ਦੂਰਾਂ ਦਾ ਇਹ ਪਰਿਵਾਰ ਇਕ ਝੌਂਪੜੀ ਵਿਚ ਰਹਿ ਰਿਹਾ ਸੀ ਜਿਸ ਉੱਤੇ ਨਾਲ ਲੱਗਦੀ ਇਮਾਰਤ ਦੀ ਕੰਧ ਡਿੱਗ ਪਈ। ਮਰਣ ਵਾਲਿਆਂ ਵਿਚ 7 ਸਾਲ ਅਤੇ 11 ਸਾਲ ਦੀਆਂ ਦੋ ਬੱਚੀਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਇਕ 26 ਸਾਲਾ ਨੌਜਵਾਨ ਅਤੇ ਇਕ 60 ਸਾਲਾ ਔਰਤ ਦੀ ਵੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਲਈ ਸਿਰਦਰਦੀ ਬਣੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਐਨਕਾਊਂਟਰ
ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਆਏ ਤੂਫਾਨ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਭਾਰੀ ਨੁਕਸਾਨ ਕੀਤਾ ਹੈ। ਤੂਫਾਨ ਨਾਲ ਪਟਿਆਲਾ ਜ਼ਿਲ੍ਹੇ ਦੇ ਥਾਵਾਂ ’ਤੇ ਬਿਜਲੀ ਗੁੱਲ ਹੋ ਗਈ ਤੇ ਕਈ ਥਾਵਾਂ ਤੇ ਬਿਜਲੀ ਦੇ ਟਰਾਂਸਫਾਰਮਰ ਖੰਬੇ ਅਤੇ ਵੱਡੇ-ਵੱਡੇ ਦਰਖੱਤ ਟੁੱਟ ਗਏ ਹਨ। ਬਿਜਲੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਦੇ ਐਨਕਾਊਂਟਰ ਦੀਆਂ ਤਸਵੀਰਾਂ ਆਈਆਂ ਸਾਹਮਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵਜ਼ੀਫ਼ਾ ਸਕੀਮ ਦੀ ਰਾਸ਼ੀ ਸਬੰਧੀ 'ਕੈਪਟਨ' ਨੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ
NEXT STORY