ਪਟਿਆਲਾ (ਇੰਦਰਜੀਤ ਬਖਸ਼ੀ) : ਪਟਿਆਲਾ 'ਚ ਇਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦੇ ਹੋਏ ਪਰਿਵਾਰ ਵਲੋਂ ਕੇਲੋਹੜੀ ਗੇਟ ਰੋਡ ਜਾਮ ਕਰਕੇ ਪੁਲਸ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਸ ਜਾਣ-ਬੁੱਝ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਜਦਕਿ 4 ਦੋਸ਼ੀ ਹਨ ਜਿਨ੍ਹਾਂ 'ਚੋਂ ਇਕ ਨੂੰ ਹੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਇਸ ਮਾਮਲੇ 'ਚ ਦੋਸ਼ੀਆਂ ਦਾ ਸਾਥ ਦੇ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕੁੜੀ ਨੇ ਦੱਸਿਆ ਕਿ ਉਸ ਨੂੰ ਪੁਲਸ ਅਧਿਕਾਰੀਆਂ ਵਲੋਂ ਧਮਕਾਇਆ ਜਾ ਰਿਹਾ ਹੈ ਕਿ ਉਹ ਜੱਜ ਸਾਹਮਣੇ ਕਹੇ ਕਿ ਉਹ ਆਪਣੀ ਮਰਜ਼ੀ ਨਾਲ ਹੀ ਮੁੰਡਿਆਂ ਨਾਲ ਗਈ ਸੀ। ਇੱਥੋਂ ਤੱਕ ਕਿ ਪੁਲਸ ਅਧਿਕਾਰੀ ਮੇਰਾ ਮੈਡੀਕਲ ਨਹੀਂ ਕਰਵਾ ਰਹੇ ਹਨ। ਲੜਕੀ ਦਾ ਕਹਿਣਾ ਹੈ ਕਿ ਕਾਫੀ ਦਿਨਾਂ ਤੋਂ ਲੜਕੇ ਉਸ ਨੂੰ ਤੰਗ ਕਰ ਰਹੇ ਸਨ ਅਤੇ ਜ਼ਬਰਦਸਤੀ ਅਗਵਾ ਕਰਕੇ ਉਹ ਉਸ ਨੂੰ ਆਨੰਦਪੁਰ ਸਾਹਿਬ ਲੈ ਗਏ ਸਨ ਅਤੇ ਉਥੇ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਮਾਮਲੇ 'ਚ ਪੁਲਸ ਨੇ ਇਕ ਨੌਜਵਾਨ ਨੂੰ ਤਾਂ ਕਾਬੂ ਕਰ ਲਿਆ ਹੈ ਪਰ ਬਾਕੀਆਂ 'ਤੇ ਪੁਲਸ ਕਾਰਵਾਈ ਨਹੀਂ ਕਰ ਰਹੀ। ਇਸ ਦੌਰਾਨ ਉਸ ਨੇ ਪੁਲਸ ਕੋਲੋਂ ਮੰਗ ਕੀਤੀ ਕਿ ਉਸ ਨੂੰ ਇਨਸਾਫ ਦਿਵਾਇਆ ਜਾਵੇ।
ਨੌਜਵਾਨ ਦੀ ਛੱਪੜ 'ਚੋਂ ਮਿਲੀ ਲਾਸ਼, ਪੁਲਸ 'ਤੇ ਲੱਗੇ ਗੰਭੀਰ ਦੋਸ਼
NEXT STORY