ਪਟਿਆਲਾ (ਰਾਹੁਲ) : ਨਾਭਾ ਦੇ ਪਿੰਡ ਛੀਟਾਂਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਾਫੀ ਲੰਮੇ ਤੋਂ ਅਧਿਆਪਕਾਂ ਦੀਆਂ 9 ਪੋਸਟਾਂ ਖਾਲੀ ਹਨ, ਜਿਸ ਤੋਂ ਦੁਖੀ ਹੋ ਕੇ ਪਿੰਡ ਵਾਸੀਆਂ ਨੇ ਸਕੂਲ ਨੂੰ ਤਾਲਾ ਲਗਾ ਦਿੱਤਾ ਹੈ।
ਜਾਣਕਾਰੀ ਮੁਤਾਬਕ ਆਲੇ-ਦੁਆਲੇ ਦੇ ਕਈ ਪਿੰਡਾਂ ਦੇ ਬੱਚੇ ਇਥੇ ਪੜ੍ਹਨ ਲਈ ਆਉਂਦੇ ਹਨ। ਅਧਿਆਪਕਾਂ ਦੀ ਘਾਟ ਕਾਰਨ ਇਹ ਬੱਚੇ ਸਕੂਲ ਛੱਡਣ ਲਈ ਮਜ਼ਬੂਰ ਹਨ, ਜਿਸ ਕਾਰਨ ਪਿੰਡ ਵਾਸੀਆਂ ਨੇ ਸਕੂਲ ਨੂੰ ਤਾਲਾ ਲਗਾ ਦਿੱਤਾ ਹੈ। ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਉਹ ਕਈ ਵਾਰ ਵਿਭਾਗ ਨੂੰ ਅਧਿਆਪਕਾਂ ਦੀਆਂ ਖਾਲੀ ਪੋਸਟਾਂ ਭਰਨ ਲਈ ਲਿਖ ਚੁੱਕੇ ਹਨ ਪਰ ਉਨ੍ਹਾਂ ਦੀਆਂ ਦਰਖਾਸਤਾਂ 'ਤੇ ਕੋਈ ਕਾਰਵਾਈ ਨਹੀਂ ਹੋਈ।
ਦਿਲਪ੍ਰੀਤ ਦਾ ਵੱਡਾ ਖੁਲਾਸਾ, ਹਵਾਲਾ ਜ਼ਰੀਏ ਪਰਮੀਸ਼ ਨੇ ਦਿੱਤੇ 20 ਲੱਖ ਰੁਪਏ
NEXT STORY