ਪਟਿਆਲਾ (ਇੰਦਰਜੀਤ) : ਪਟਿਆਲਾ ਪੁਲਸ ਨੇ ਵੱਖ-ਵੱਖ ਥਾਂਵਾਂ ਤੋਂ 2720 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਏ.ਐੱਸ.ਆਈ. ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮਾਲਕ ਸਿੰਘ ਨੂੰ ਪਟਿਆਲਾ ਬਾਈਪਾਸ ਅਰਬਨ ਅਸਟੇਟ ਤੋਂ 1150 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਏ.ਐੱਸ.ਆਈ. ਗੁਰਮੀਤ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਜੋੜੀਆਂ ਸੜਕਾਂ ਤੋਂ ਗੁਰਜੰਟ ਸਿੰਘ ਵਾਸੀ ਯੂ.ਪੀ. ਨੂੰ 710 ਪੇਟੀਆਂ ਸਮੇਤ ਗ੍ਰਿਫਤਾਰ ਕੀਤਾ। ਇਸ ਤੋਂ ਇਲਾਵਾ ਏ.ਐੱਸ.ਆਈ. ਗੁਰਮੀਤ ਸਿੰਘ ਦੀ ਅਗਵਾਈ 'ਚ ਟੀਮ ਨੇ ਪਿੰਡ ਸ਼ੇਖੁਪੂਰਾ ਤੋਂ ਦਲਬੀਰ ਸਿੰਘ ਨੂੰ 860 ਪੇਟੀਆਂ ਨਾਜਾਇਜ਼ ਸਮੇਤ ਗ੍ਰਿਫਤਾਰ ਕੀਤਾ। ਪੁਲਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਾਬਕਾ ਫੌਜੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਮਾਂ-ਬੇਟੀ ਨੇ ਕਰਵਾਇਆ ਕਤਲ
NEXT STORY