ਪਟਿਆਲਾ (ਪਰਮੀਤ) : ਪਟਿਆਲਾ ਜ਼ਿਲੇ 'ਚ ਅੱਜ 157 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਅੱਜ 181 ਹੋਰ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਕੱਲ੍ਹ ਆਵੇਗੀ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜਿਹੜੇ ਸੈਂਪਲ ਲਏ ਹਨ, ਉਨ੍ਹਾਂ 'ਚ ਐੱਸ. ਐੱਸ. ਟੀ. ਨਗਰ ਵਿਚ ਪਾਜ਼ੇਟਿਵ ਆਏ ਵਿਅਕਤੀ ਦੇ ਸੰਪਰਕ ਵਿਚ ਆਏ ਤਿੰਨ ਵਿਅਕਤੀ ਅਤੇ ਬਾਕੀ ਬਾਹਰੋਂ ਆ ਰਹੇ ਯਾਤਰੀ, ਲੇਬਰ, ਫਲੂ ਕਾਰਨਰ 'ਤੇ ਆਏ ਵਿਅਕਤੀ ਅਤੇ ਸਿਹਤ ਵਿਭਾਗ ਦੇ ਫਰੰਟ ਲਾਈਨ ਵਰਕਰ ਸ਼ਾਮਲ ਹਨ। ਜ਼ਿਲ੍ਹੇ 'ਚ ਹੁਣ ਤੱਕ 2978 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 108 ਪਾਜ਼ੇਟਿਵ ਅਤੇ 2689 ਨੈਗੇਟਿਵ ਆਏ ਸਨ ਜਦਕਿ 181 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਦੋ ਪਾਜ਼ੇਟਿਵ ਕੇਸਾਂ ਦੀ ਮੌਤ ਹੋ ਚੁੱਕੀ ਹੈ ਜਦਕਿ 98 ਕੇਸ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ ਅਤੇ ਇਸ ਵੇਲੇ ਐਕਟਿਵ ਕੇਸਾਂ ਦੀ ਗਿਣਤੀ 8 ਹੈ।
ਜੌਹਨਸਨ ਐਂਡ ਜੌਹਨਸਨ ਨੇ ਅਮਰੀਕਾ ਤੇ ਕੈਨੇਡਾ ’ਚ ਆਪਣੇ ਉਤਪਾਦ ਦੀ ਵਿਕਰੀ ’ਤੇ ਲਾਈ ਰੋਕ (ਵੀਡੀਓ)
NEXT STORY