ਪਟਿਆਲਾ (ਬਲਜਿੰਦਰ) : ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਸੂਬੇ ਵਿਚ ਚਲਾਈ ਗਈ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਤਸਕਰਾਂ ਉਪਰ ਲਗਾਤਾਰ ਕਾਰਵਾਈ ਜਾਰੀ ਹੈ। ਇਸ ਦੇ ਤਹਿਤ ਹੁਣ ਪਟਿਆਲਾ ਪੁਲਸ ਨੇ ਤਸਕਰਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ। ਪਟਿਆਲਾ ਦੇ ਪਿੰਡ ਰੋਹਟੀ ਛੰਨਾ ਵਿਖੇ ਪੁਲਸ ਨੇ ਨਸ਼ਾ ਤਸਕਰਾਂ ਦੀਆਂ ਨਜਾਇਜ਼ ਉਸਾਰੀਆ ਢਾਹ ਦਿੱਤੀਆਂ ਹਨ। ਇਸ ਕਾਰਵਾਈ ਦੌਰਾਨ ਵੱਡੀ ਗਿਣਤੀ ਪੁਲਸ ਨੂੰ ਮੌਕੇ "ਤੇ ਤਾਇਨਾਤ ਕੀਤਾ ਗਿਆ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ਵਾਲੇ ਲਾੜੇ ਨੇ ਚਾੜ੍ਹ ਤਾਂ ਚੰਨ, ਵਿਆਹ ਤੋਂ ਬਾਅਦ ਹੋਏ ਖ਼ੁਲਾਸੇ ਨੇ ਉਡਾ ਦਿੱਤੇ ਹੋਸ਼
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਰੋਹਟੀ ਛੰਨਾ ਨਸ਼ੇ ਲਈ ਕਾਫੀ ਬਦਨਾਮ ਇਲਾਕਾ ਹੈ ਪਰ ਹੁਣ ਸਾਰੇ ਨਸ਼ਾ ਤਸਕਰ ਆਪਣੇ ਘਰਾਂ ਨੂੰ ਤਾਲ਼ੇ ਲਗਾ ਕੇ ਫਰਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਜਲ ਸਰੋਤ ਵਿਭਾਗ ਦੀ ਜ਼ਮੀਨ 'ਤੇ ਨਜਾਇਜ਼ ਉਸਾਰੀ ਕੀਤੀ ਗਈ ਸੀ, ਜਿਸ ਨੂੰ ਪੁਲਸ ਨੇ ਢਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ 23 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਹਾਈਕੋਰਟ 'ਚ ਸੁਣਵਾਈ, BBMB ਨੇ ਦਾਇਰ ਕੀਤਾ ਜਵਾਬ
NEXT STORY