ਪਟਿਆਲਾ (ਬਲਜਿੰਦਰ) : ਪਟਿਆਲਾ ਸ਼ਹਿਰ ਦੀ ਸਿੱਧੂ ਕਲੋਨੀ ਵਿਖੇ ਇਕ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਕਾਰ ਵਿਚੋਂ ਬਰਾਮਦ ਹੋਈ ਹੈ। ਮ੍ਰਿਤਕ ਦੇ ਗਲੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸਨ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਉਮਰ 21 ਸਾਲ ਵਾਸੀ ਅਨੰਦ ਨਗਰ ਬੀ ਗਲੀ ਨੰਬਰ ਨੌ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਸਿੱਖ ਜਥੇਬੰਦੀਆਂ ਦਾ ਹੋ ਗਿਆ ਇਕੱਠ
ਰੋਹਿਤ ਦੀ ਲਾਸ਼ ਦੇਖਣ ਤੋਂ ਸਾਫ ਨਜ਼ਰ ਆ ਰਿਹਾ ਸੀ ਕਿ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਸ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਰਾਲੀ ਸਾਹਿਬ 'ਚ ਖ਼ੌਫਨਾਕ ਵਾਰਦਾਤ, ਘਟਨਾ ਦੇਖ ਦਹਿਲ ਗਿਆ ਪੂਰਾ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਖ਼ਤਾਂ ਵਿਚਾਲੇ ਵਿਵਾਦ ਖ਼ਤਮ, ਜਥੇ. ਗੜਗੱਜ ਨੇ ਰਣਜੀਤ ਸਿੰਘ ਗੌਹਰ ਨੂੰ ਦਿੱਤਾ ਆਦੇਸ਼
NEXT STORY