ਪਟਿਆਲਾ (ਜਗਨਾਰ, ਪੁਰੀ)-ਨਵ-ਨਿਯੁਕਤ ਜ਼ਿਲਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰਾਂ ਅਤੇ ਪੰਚਾਂ-ਸਰਪੰਚਾਂ ਨੇ ਦਿਹਾਤੀ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢੀਂਗੀ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਨਾਭਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਹਲਕੇ ਦਾ ਵੱਡੀ ਪੱਧਰ ’ਤੇ ਵਿਕਾਸ ਕਰਵਾਇਆ ਜਾ ਸਕੇ। ਇਸ ਸਬੰਧੀ ਗੱਲ ਕਰਦਿਆਂ ਪ੍ਰਧਾਨ ਬਿੱਟੂ ਢੀਂਗੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਧਰਮਸੌਤ ਵੱਲੋਂ ਸਾਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਵਿਚ ਫੰਡਾਂ ਵਿਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਜ਼ਿਲਾ ਪ੍ਰੀਸ਼ਦ ਮੈਂਬਰ ਬੀਬੀ ਮਨਜੀਤ ਕੌਰ ਢੀਂਗੀ ਨੇ ਦੱਸਿਆ ਕਿ ਜਦੋਂ ਤੋਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਸਰਕਾਰ ਬਣਾਈ ਹੈ, ਪਿੰਡਾਂ ਦਾ ਵਿਕਾਸ ਜੰਗੀ ਪੱਧਰ ’ਤੇ ਹੋਇਆ ਹੈ, ਜਿਸ ਨੂੰ ਲੈ ਕੇ ਲੋਕ ਸੰਤੁਸ਼ਟ ਹਨ। ਇਸ ਸਮੇਂ ਦਰਸ਼ਨ ਸਿੰਘ ਅਲੌਹਰਾਂ, ਕੁਲਵਿੰਦਰ ਸਿੰਘ ਸੁੱਖੇਵਾਲ, ਗੁਰਜੰਟ ਸਿੰਘ ਦੁਲੱਦੀ, ਜੱਗਾ ਸਿੰਘ ਚੱਠੇ ਤੇ ਬਲਵੀਰ ਸਿੰਘ ਗਦਾਈਆ ਤੋਂ ਇਲਾਵਾ ਅਨੇਕਾਂ ਹੀ ਪਿੰਡਾਂ ਦੇ ਪੰਚ-ਸਰਪੰਚ ਮੌਜੂਦ ਸਨ।
ਸ਼ਰਾਬ ਸਮੱਗਲਰ ਬਖਸ਼ੇ ਨਹੀਂ ਜਾਣਗੇ : ਇੰਸ. ਢਿੱਲੋਂ
NEXT STORY