ਪਟਿਆਲਾ (ਜਗਨਾਰ, ਪੁਰੀ)-ਪਿਛਲੇ ਦਿਨੀਂ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਦੀ ਸੂਬਾ ਪੱਧਰੀ ਚੋਣ ਕੀਤੀ ਗਈ ਸੀ। ਇਸ ਵਿਚ ਪਲਵਿੰਦਰ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ ਸੀ। ਨਵ-ਨਿਯੁਕਤ ਸੂਬਾ ਪ੍ਰਧਾਨ ਸ. ਢਿੱਲੋਂ ਨੂੰ ਅੱਜ ਜ਼ਿਲਾ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਨਮਾਨਤ ਕੀਤਾ ਗਿਆ। ਨਵ-ਨਿਯੁਕਤ ਪ੍ਰਧਾਨ ਪਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸ਼ੁਰੂ ਕੀਤੇ ਯਤਨ ਜਾਰੀ ਰੱਖਣਗੇ ਅਤੇ ਮੰਗਾਂ ਨੂੰ ਹੱਲ ਕਰਵਾ ਕੇ ਹੀ ਦਮ ਲੈਣਗੇ। ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਇਹ ਜ਼ਿਲੇ ਲਈ ਮਾਣ ਵਾਲੀ ਗੱਲ ਹੈ ਕਿ ਪਲਵਿੰਦਰ ਸਿੰਘ ਢਿੱਲੋਂ ਨੂੰ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਵੱਲੋਂ ਸੂਬੇ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਰੋਸ਼ਨ ਲਾਲ ਜਨ. ਸਕੱਤਰ, ਗੌਰਵ ਬਾਂਸਲ ਖਜ਼ਾਨਚੀ, ਰਾਜੇਸ਼ ਆਹੂਜਾ ਸੀਨੀਅਰ ਮੀਤ ਪ੍ਰਧਾਨ, ਜਸਪਾਲ ਸਿੰਘ, ਹਰਪਾਲ ਸਿੰਘ, ਕੁਲਦੀਪ ਸਿੰਘ ਅਤੇ ਪਵਨ ਕੁਮਾਰ ਆਦਿ ਮੈਂਬਰ ਮੌਜੂਦ ਸਨ।
ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ ਅਤੇ ਪੰਚਾਇਤਾਂ ਨੇ ਕੀਤੀ ਧਰਮਸੌਤ ਨਾਲ ਮੀਟਿੰਗ
NEXT STORY