ਫਤਿਹਗੜ੍ਹ ਸਾਹਿਬ (ਬਖਸ਼ੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤੇ ਆਉਣ ਵਾਲੇ ਸਮੇਂ ’ਚ ਸਰਕਾਰ ਵਲੋਂ ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵਿਕਾਸ ਪੱਖੋਂ ਨੰਬਰ ਇਕ ਸੂਬਾ ਬਣਾ ਦਿੱਤਾ ਜਾਵੇਗਾ। ਇਹ ਗੱਲ ਸੀਨੀਅਰ ਕਾਂਗਰਸੀ ਆਗੂ ਸਾਧੂ ਰਾਮ ਭੱਟਮਾਜਰਾ ਮੀਤ ਪ੍ਰਧਾਨ ਆਡ਼ਤੀ ਐਸੋਸੀਏਸ਼ਨ ਪੰਜਾਬ ਨੇ ਸ਼ਿਵਦਾਸਪੁਰ ਪਿੰਡ ਦੇ ਬਣੇ ਸਰਪੰਚ ਮਨਜੀਤ ਸਿੰਘ ਨੂੰ ਸਨਮਾਨਿਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ’ਚ ਲੋਕਾਂ ਵਲੋਂ ਕਾਂਗਰਸ ਪੱਖੀ ਉਮੀਦਵਾਰਾਂ ਨੂੰ ਵੱਡੀ ਗਿਣਤੀ ’ਚ ਜਿਤਾਇਆ ਗਿਆ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ’ਚ ਵੀ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਜਦੋਂ ਵੀ ਸੱਤਾ ਸੰਭਾਲੀ ਤਾਂ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਅਤੇ ਪੰਜਾਬ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਮੌਕੇ ਰਣਜੀਤ ਸਿੰਘ ਸਾਹਨੇਵਾਲ ਸਾਬਕਾ ਜ਼ਿਲਾ ਮੈਨੇਜਰ, ਭਗਵਾਨ ਦਾਸ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।
ਲੋਕਾਂ ਨੂੰ ਵੋਟਿੰਗ ਮਸ਼ੀਨ ਬਾਰੇ ਕੀਤਾ ਜਾਗਰੂਕ
NEXT STORY