ਫਤਿਹਗੜ੍ਹ ਸਾਹਿਬ (ਜੱਜੀ)- ਪਿੰਡ ਭਗਡ਼ਾਣਾ ਦੀ ਨਵੀਂ ਪੰਚਾਇਤ ਵਲੋਂ ਮੁਫਤ ਮੈਡੀਕਲ ਚੈੱਕਅਪ ਕੈਂਪ ਸਰਪੰਚ ਗੁਰਬਰਿੰਦਰ ਸਿੰਘ ਦੀ ਅਗਵਾਈ ’ਚ ਲਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਬੀਬੀ ਮਨਦੀਪ ਕੌਰ ਨਾਗਰਾ ਪਤਨੀ ਕੁਲਜੀਤ ਸਿੰਘ ਨਾਗਰਾ ਵਿਧਾਇਕ ਨੇ ਕੀਤਾ ਤੇ ਪੰਜਾਬ ਕਾਂਗਰਸ ਦੇ ਸਕੱਤਰ ਬਲਵਿੰਦਰ ਸਿੰਘ ਮਾਵੀ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪਹੁੰਚੇ। ਪਿੰਡ ਭਗਡ਼ਾਣਾ ਦੇ ਸਰਪੰਚ ਗੁਰਬਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਪਿੰਡ ਵਾਸੀਆਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਪਿੰਡ ਦਾ ਵਿਕਾਸ ਕਰਵਾਉਣਾ ਹੈ। ਉੁਨ੍ਹਾਂ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਨਿਰਦੇਸ਼ਾਂ ਮੁਤਾਬਿਕ ਪਿੰਡ ਨੂੰ ਸਾਫ-ਸੁਥਰਾ ਬਣਾ ਕੇ ਰੱਖਾਂਗੇ ਤਾਂ ਜੋ ਪਿੰਡ ਵਾਸੀਆਂ ਨੂੰ ਗੰਦਗੀ ਨਾਲ ਫੈਲਣ ਵਾਲੀਆਂ ਬੀਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸੈਕਟਰ 34 ਚੰਡੀਗਡ਼੍ਹ ਦੀ ਟੀਮ ਵਲੋਂ ਕਰੀਬ 200 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ ਬੀ. ਡੀ. ਪੀ. ਓ. ਖੇਡ਼ਾ ਹਰਕਿਰਤ ਸਿੰਘ, ਪੰਚ ਗੁਰਜਿੰਦਰ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ, ਨਿਰਭੈ ਸਿੰਘ, ਅਵਤਾਰ ਸਿੰਘ, ਬਹਾਦਰ ਸਿੰਘ, ਰਘਵੀਰ ਸਿੰਘ, ਦਵਿੰਦਰ ਕੌਰ ਭੱਠਲ, ਜਸਵੀਰ ਸਿੰਘ, ਜਸਵੰਤ ਸਿੰਘ, ਬਲਰਾਮ ਸ਼ਰਮਾ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।
ਵਿਦਿਆਰਥਣਾਂ ਨੂੰ ਵਜ਼ੀਫਾ ਤੇ ਜਰਸੀਆਂ ਵੰਡੀਆਂ
NEXT STORY