ਫਤਿਹਗੜ੍ਹ ਸਾਹਿਬ (ਜੱਜੀ)- ਪੰਜਾਬ ਦੀ ਕਾਂਗਰਸ ਸਰਕਾਰ ਕਹਿਣੀ ਅਤੇ ਕਰਨੀ ਦੀ ਪਰਪੱਕ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾਵੇਗਾ। ਇਹ ਗੱਲ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਪਿੰਡ ਮਹਿਮੂਦਪੁਰ ਵਿਚ ਨਵੀਂ ਬਣੀ ਪੰਚਾਇਤ ਵਲੋਂ ਰੱਖੇ ਸਮਾਗਮ ਮੌਕੇ ਬੋਲਦਿਆਂ ਕਹੀ। ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਰਕਾਰ ਸਮੇਂ ਵਿਕਾਸ ਦੀ ਥਾਂ ਵਿਨਾਸ਼ ਹੋਇਆ ਅਤੇ ਅੱਜ ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੈ ਜਿਸ ਕਾਰਨ ਹੀ ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਪੰਚਾਇਤਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਜ਼ਿਲਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਡਾ. ਸਿਕੰਦਰ ਸਿੰਘ, ਮੋਹਾਲੀ ਦੇ ਡਿਪਟੀ ਮੇਅਰ ਰਿਮਣ ਜੈਨ, ਸਰਪੰਚ ਸ਼ਰਨਜੀਤ ਕੌਰ, ਪੰਚ ਸੁਰਜੀਤ ਸਿੰਘ, ਰਜਨੀ ਬਾਲਾ, ਕੁਲਦੀਪ ਸਿੰਘ, ਕਰਮਜੀਤ ਕੌਰ, ਮੇਵਾ ਸਿੰਘ, ਪੰਜਾਬ ਕਾਂਗਰਸ ਦੇ ਸਕੱਤਰ ਓਮ ਪ੍ਰਕਾਸ਼ ਤਾਂਗਡ਼ੀ, ਮੰਡੀ ਗੋਬਿੰਦਗਡ਼੍ਹ ਬਲਾਕ ਦੇ ਪ੍ਰਧਾਨ ਰਜਿੰਦਰ ਬਿੱਟੂ, ਅਨੰਦ ਪਨੇਸਰ, ਅਮਰੀਕ ਸਿੰਘ ਮੰਢੇਰ, ਜਗਤੇਜ ਸਿੰਘ ਰਾਜੇਵਾਲ, ਸਰਬਜੀਤ ਸਿੰਘ ਸ਼ੋਰੀ, ਹਰਮਿੰਦਰ ਸਿੰਘ ਸੰਧੂ, ਨਰਿੰਦਰ ਸਿੰਘ ਸੇਖੋਂ, ਗੁਰਿੰਦਰ ਸਿੰਘ, ਸੁਖਜਿੰਦਰ ਸਿੰਘ ਮੋਹਾਲੀ, ਗੁਰਸਾਹਿਬ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਬੈਂਸ, ਸਤਵੀਰ ਨੌਗਾਵਾਂ, ਬਲਵੰਤ ਰਾਏ ਖੰਨਾ ਅਤੇ ਗੁਰਮੀਤ ਸਿੰਘ ਅਲੌਡ਼ ਆਦਿ ਨੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਅਤੇ ਕੈਬਨਿਟ ਮੰਤਰੀ ਧਰਮਸੌਤ ਵਲੋਂ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ।
ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਗਰ ਕੌਂਸਲ ਨੇ ਸਰਹਿੰਦ ਦੀ ਸਫਾਈ ਕਰਵਾਈ
NEXT STORY