ਪਟਿਆਲਾ ( ਪੁਰੀ)-ਜੀ. ਬੀ. ਇੰਟਰਨੈਸ਼ਨਲ ਸਕੂਲ ਨਾਭਾ ’ਚ ਅੱਜ ਜਿਥੇ ਵਿਸਾਖੀ ਦਾ ਪਵਿੱਤਰ ਦਿਹਾਡ਼ਾ ਮਨਾਇਆ ਗਿਆ। ਇਸ ਮੌਕੇ ਜਲਿਆਂਵਾਲੇ ਬਾਗ ਦੇ ਖੂਨੀ ਸਾਕੇ ਦਾ 100 ਸਾਲਾ ਦਿਵਸ ਮਨਾਉਂਦੇ ਹੋਏ ਵਿਦਿਆਰਥੀਆਂ ਨੇ ਇਸ ਦੇ ਇਤਿਹਾਸ ਨਾਲ ਸਬੰਧਤ ਕਈ ਨਾਟਕ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਦੁਖੀ ਹਿਰਦੇ ਨਾਲ ਇਸ ਖੂਨੀ ਸਾਕੇ ’ਚ ਸ਼ਹੀਦ ਹੋਏ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ। ਇਸ ਸ਼ੁੱਭ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਪੂਨਮ ਰਾਣੀ ਨੇ ਬੱਚਿਆਂ ਦੁਆਰਾ ਪੇਸ਼ ਕੀਤੇ ਪ੍ਰੋਗਰਾਮਾਂ ਨੂੰ ਸਲਾਹਿਆ। ਚੇਅਰਮੈਨ ਸੰਦੀਪ ਬਾਂਸਲ ਅਤੇ ਡਾਇਰੈਕਟਰ ਸ਼੍ਰੀਮਤੀ ਅੰਸ਼ੂ ਬਾਂਸਲ ਨੇ ਵੀ ਸਾਰੇ ਸਕੂਲ ਨੂੰ ਵਿਸਾਖੀ ਦੇ ਸ਼ੁੱਭ ਦਿਹਾਡ਼ੇ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਬੰਧਕ ਸ਼੍ਰੀ ਧਰਮਪਾਲ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰਮਨਜੀਤ ਕੌਰ ਵੀ ਮੌਜੂਦ ਸਨ।
ਕਿਸਾਨ ਮੰਚ ਸੋਸ਼ਲ ਵੈੈੱਲਫੇਅਰ ਕਲੱਬ ਦੀ ਮੀਟਿੰਗ ’ਚ ਅਹਿਮ ਵਿਚਾਰਾਂ
NEXT STORY