ਪਟਿਆਲਾ (ਲਖਵਿੰਦਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਸਹਿਜਪ੍ਰੀਤ ਸਿੰਘ ਦਿੱਲੀ ਵਾਲਿਆਂ ਨੇ ਤੇ ਕਮਲਜੀਤ ਸਿੰਘ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਅਮਨਦੀਪ ਸਿੰਘ ਕੌਲਾਂ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜਸਵੰਤ ਕੌਰ ਸਹਿਗਲ ਅਤੇ ਸਹਿਗਲ ਬ੍ਰਦਰਜ਼ ਤੇ ਹੋਰ ਸੰਗਤਾਂ ਹਾਜ਼ਰ ਸਨ।
ਸਰਕਾਰ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਲਵੇ : ਕਰਮਚਾਰੀ ਦਲ
NEXT STORY