ਪਟਿਆਲਾ ð(ਜੋਸਨ)-ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੇ ਕਰਮਚਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲਗਾਤਾਰ ਅਵਾਜ਼ ਬੁਲੰਦ ਕਰ ਰਹੇ ਡਾ. ਅੰਬੇਡਕਰ ਕਰਮਚਾਰੀ ਮਹਾਸੰਘ ਪੰਜਾਬ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਪਰ ਐੱਸ. ਸੀ ਸਮਾਜ ਵੱਲੋਂ ਸਨਮਾਨਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਡਾ. ਮੱਟੂ ਡਾ. ਭੀਮ ਰਾਓ ਅੰਬੇਡਕਰ ਸੋਸਾਇਟੀ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਰਾਜ ਕੁਮਾਰ ਘਈ ਦੀ ਅਗਵਾਈ ਹੇਠ ਕਰਵਾਏ ਗਏ ਡਾ. ਅੰਬੇਡਕਰ ਦੇ ਜਨਮ-ਦਿਨ ਨੂੰ ਸਮਰਪਤ ਚੇਤਨਾ ਸਮਾਗਮ ਵਿਚ ਮੁੱਖ ਬੁਲਾਰੇ ਦੇ ਤੌਰ ’ਤੇ ਪਹੁੰਚੇ ਸਨ। ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਪਟਿਆਲਾ ਪਰਤੇ ਡਾ. ਜਤਿੰਦਰ ਮੱਟੂ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪਛਡ਼ੀਆਂ ਸ਼੍ਰੇਣੀਆਂ ਨਾਲ ਸਬੰਧਤ ਦੱਬੇ-ਕੁਚਲੇ ਸਮਾਜ ਦੇ ਲੋਕਾਂ ਨੂੰ ਆਪਣੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਨੀਂਦ ਤੋਂ ਜਾਗਣਾ ਪਵੇਗਾ। ਛੋਟੇ-ਛੋਟੇ ਸਮੂਹਾਂ ਵਿਚ ਵੰਡੇ ਸਾਡੇ ਸਮਾਜ ਦੇ ਲੋਕਾਂ ਨੂੰ ਇਕ ਪਲੇਟਫਾਰਮ ’ਤੇ ਆਉਣਾ ਪਵੇਗਾ।
ਪੰਜਾਬੀ ’ਵਰਸਿਟੀ ਦੇ ਸਟਾਫ ਦੀਆਂ ਚੋਣਾਂ ’ਚ ਡਿਊਟੀਆਂ ਨਾ ਲਾਈਆਂ ਜਾਣ : ਪ੍ਰੋ. ਬਡੂੰਗਰ
NEXT STORY