ਪਟਿਆਲਾ (ਪਰਮੀਤ) : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਹੁਣ ਪੰਜਾਬ 'ਚ ਲਗਾਤਾਰ ਮਾਰੂ ਹੁੰਦੀ ਜਾ ਰਹੀ ਹੈ। ਮੰਗਲਵਾਰ ਨੂੰ ਪਟਿਆਲਾ 'ਚ 11 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਦੱਸ ਦਈਏ ਕਿ ਦੇਰ ਰਾਤ 35 (22 ਨੈਗੇਟਿਵ ਅਤੇ 13 ਪਾਜ਼ੇਟਿਵ) ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਅੱਜ ਆਏ 11 ਕੇਸਾਂ 'ਚ ਪਟਿਆਲਾ, ਫਰੀਦਕੋਟ ਅਤੇ ਦਿੱਲੀ ਨਾਲ ਸਬੰਧਤ ਲੋਕ ਹਨ। ਇਨ੍ਹਾਂ 'ਚ 2 ਗਰਭਵਤੀ ਔਰਤਾਂ ਅਤੇ ਇਰ ਫਰੰਟ ਲਾਈਨ ਕਾਮਾ ਵੀ ਸ਼ਾਮਲ ਹੈ। ਪਾਜ਼ੇਟਿਵ ਆਏ ਵਿਅਕਤੀਆਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿੰਨ ਨੂੰ ਹੋਮ ਆਈਸੋਲੇਸ਼ਨ, 1 ਨੂੰ ਐੱਮ. ਕੇ. ਐੱਚ. ਦੀ ਆਈਸੋਲੇਸ਼ਨ ਫੇਸੀਲਿਟੀ, 4 ਨੂੰ ਕੋਵਿਟ ਕੇਅਰ ਸੈਂਟਰ, 1 ਨੂੰ ਮਿਲਟਰੀ ਹਸਪਤਾਲ ਦੀ ਆਈਸੋਲੇਸ਼ਨ ਫੇਸੀਲਿਟੀ, 2 ਨੂੰ ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਫੈਸੀਲਿਟੀ 'ਚ ਸ਼ਿਫ਼ਟ ਕੀਤਾ ਗਿਆ ਹੈ। ਜ਼ਿਲ੍ਹੇ 'ਚ ਹੁਣ 227 ਕੇਸ ਪਾਜ਼ੇਟਿਵ ਹਨ ਜਦੋਂ 90 ਕੇਸ ਐਕਟਿਵ ਹਨ।
ਇਹ ਵੀ ਪੜ੍ਹੋ ► ਮੋਗਾ 'ਚ ਵਧ ਰਹੇ 'ਕੋਰੋਨਾ' ਦੇ ਮਾਮਲੇ, 11 ਕੇਸ ਆਏ ਸਾਹਮਣੇ
ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4338 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 808, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 591, ਲੁਧਿਆਣਾ 'ਚ 589, ਤਰਨਤਾਰਨ 191, ਮੋਹਾਲੀ 'ਚ 219, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 227, ਸੰਗਰੂਰ 'ਚ 221 ਕੇਸ, ਨਵਾਂਸ਼ਹਿਰ 'ਚ 125, ਗੁਰਦਾਸਪੁਰ 'ਚ 191 ਕੇਸ, ਮੁਕਤਸਰ 84, ਮੋਗਾ 'ਚ 90, ਫਰੀਦਕੋਟ 98, ਫਿਰੋਜ਼ਪੁਰ 'ਚ 73, ਫਾਜ਼ਿਲਕਾ 75, ਬਠਿੰਡਾ 'ਚ 78, ਪਠਾਨਕੋਟ 'ਚ 188, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 90, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2958 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1218 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 106 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ ► ਜਲੰਧਰ 'ਚ ਤਾਂਡਵ ਕਰਨ ਲੱਗਾ ਕੋਰੋਨਾ, ਦਿਨ ਚੜ੍ਹਦੇ 25 ਮਰੀਜ਼ਾਂ ਦੀ ਪੁਸ਼ਟੀ, ਇਕ ਦੀ ਮੌਤ
ਵਿਧਾਇਕਾ ਬਲਜਿੰਦਰ ਕੌਰ ਦੇ ਪਿਤਾ ਨੂੰ ਪੁਲਸ ਨੇ ਭੇਜਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
NEXT STORY