ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 47 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ 1560 ਰਿਪੋਰਟਾਂ ’ਚੋਂ 47 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਇਸ ਨਾਲ ਪਾਜ਼ੇਟਿਵ ਕੇਸਾਂ ਦੀ ਗਿਣਤੀ 14091 ਹੋ ਗਈ ਹੈ। ਜ਼ਿਲ੍ਹੇ ਦੇ 75 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 13201 ਹੋ ਗਈ ਹੈ। ਅੱਜ ਜ਼ਿਲ੍ਹੇ ’ਚ 4 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 418 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 472 ਹੈ।
ਡਾ. ਮਲਹੋਤਰਾ ਨੇ ਦੱਸਿਆ ਕਿ ਇਨ੍ਹਾਂ 47 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 29, ਸਮਾਣਾ ਤੋਂ 3, ਨਾਭਾ ਤੋਂ 5, ਰਾਜਪੁਰਾ ਤੋਂ 4, ਬਲਾਕ ਦੁੱਧਣਸਾਧਾਂ ਤੋਂ 1, ਬਲਾਕ ਕੌਲੀ ਤੋਂ 2, ਬਲਾਕ ਕਾਲੋਮਾਜਰਾ ਤੋਂ 2 ਅਤੇ ਬਲਾਕ ਹਰਪਾਲਪੁਰ ਤੋਂ 1 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ’ਚੋਂ 5 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 45 ਮਰੀਜ਼ ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਿਲ ਹਨ।
ਜਿਨ੍ਹਾਂ ਮਰੀਜ਼ਾਂ ਦੀ ਗਈ ਜਾਨ
– ਪਟਿਆਲਾ ਦੇ ਪਿੰਡ ਅਲੀਪੁਰ ਦੀ ਰਹਿਣ ਵਾਲੀ 70 ਸਾਲਾ ਅੋਰਤ ਜੋ ਕਿ ਸ਼ੂਗਰ ਅਤੇ ਹਾਈਪਰਟੈਂਸ਼ਨ ਦੀ ਮਰੀਜ਼ ਸੀ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ।
– ਪਟਿਆਲਾ ਸ਼ਹਿਰ ਦੇ ਅਜੀਤ ਨਗਰ ਦਾ ਰਹਿਣ ਵਾਲਾ 72 ਸਾਲਾ ਬਜ਼ੁਰਗ ਜੋ ਕਿ ਮੋਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਸੀ।
– ਪਿੰਡ ਢਕਰੱਬਾ ਬਲਾਕ ਕੌਲੀ ਦਾ 51 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ।
– ਤ੍ਰਿਪਡ਼ੀ ਦਾ ਰਹਿਣ ਵਾਲਾ 66 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ।
ਕੁੱਲ ਪਾਜ਼ੇਟਿਵ 14091
ਮੌਤਾਂ 418
ਠੀਕ ਹੋਏ 13201
ਐਕਟਿਵ 472
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਟ੍ਰੈਕ ਖਾਲੀ ਨਾ ਕਰਨ ਦਾ ਫੈਸਲਾ ਚਿੰਤਾਜਨਕ : ਕੈਪਟਨ
NEXT STORY