ਪਟਿਆਲਾ (ਪਰਮੀਤ) : ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਘਰਾਂ ਵਿਚ ਰਹਿਣ। ਲੋਕਾਂ ਨੂੰ ਆਖਿਆ ਗਿਆ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ।
ਇਹ ਵੀ ਪੜ੍ਹੋ : ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ
ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਵਿੱਦਿਆਕ ਸੰਸਥਾਵਾਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿਚ ਰਹਿਣ ਅਤੇ ਛੱਤਾਂ, ਬਾਲਕਨੀਆਂ ਜਾਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਹੇਠਾਂ ਦਿੱਤੇ ਨੰਬਰਾਂ 'ਤੇ ਤੁਰੰਤ ਸੰਪਰਕ ਕਰਨ ਲਈ ਆਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ ਵਿਚ ਰੋਜ਼ਾਨਾ ਬਲੈਕਆਊਟ ਰੱਖਣ ਦੇ ਹੁਕਮ, ਵਿਸ਼ੇਸ਼ ਹਦਾਇਤਾਂ ਜਾਰੀ
ਡਿਪਟੀ ਕਮਿਸ਼ਨਰ ਦਫਤਰ, ਪਟਿਆਲਾ
📞 0175-2350550
ਪੁਲਸ ਕੰਟਰੋਲ ਰੂਮ, ਪਟਿਆਲਾ
📞 98764-32100
📞 95929-17910
📞 95929-12500
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਧਦੇ ਤਣਾਅ ਵਿਚਾਲੇ ਰੱਦ ਹੋਈਆਂ ਮੁਲਾਜ਼ਮਾਂ ਦੀਆਂ ਛੁੱਟੀਆਂ! ਜਾਰੀ ਹੋਏ ਸਖ਼ਤ ਹੁਕਮ
NEXT STORY