ਪਟਿਆਲਾ (ਬਿਊਰੋ) - ਦੁਨੀਆ ਭਰ ‘ਚ ਭਾਰਤ ਦੇ ਤਿਰੰਗੇ ਦੀ ਸ਼ਾਨ ਵਧਾਉਣ ਵਾਲੀ ਪੰਜਾਬ ਦੀ 104 ਸਾਲਾ ਅਥਲੀਟ ਬੇਬੇ ਮਾਨ ਕੌਰ ਕਿਸੇ ਤੋਂ ਘੱਟ ਨਹੀਂ। ਉਕਤ 104 ਸਾਲ ਬੇਬੇ ਨੌਜਵਾਨ ਪੀੜ੍ਹੀ ਲਈ ਮਿਸਾਲ ਬਣਦੀ ਜਾ ਰਹੀ ਹੈ। ਬੇਬੇ ਦੀਆਂ ਇਨ੍ਹਾਂ ਉਪਲਬਧੀਆਂ ਦੇ ਤਾਜ ਵਿਚ ਇਕ ਹੋਰ ਨਗ ਉਸ ਸਮੇਂ ਜੁੜ ਗਿਆ, ਜਦੋਂ ਬੇਬੇ ਮਾਨ ਕੌਰ ਨੂੰ ਅੰਤਰਰਾਸ਼ਟਰੀ ਔਰਤ ਦਿਵਸ ਦੇ ਮੌਕੇ ‘ਤੇ 2 ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਨਾਰੀ ਸ਼ਕਤੀ ਪੁਰਸਕਾਰ ਲਈ ਚੁਣਿਆ ਗਿਆ। ਮਿਲੀ ਜਾਣਕਾਰੀ ਅਨੁਸਾਰ 8 ਮਾਰਚ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਔਰਤ ਦਿਵਸ ਦੇ ਮੌਕੇ ‘ਤੇ 104 ਸਾਲਾ ਅਥਲੀਟ ਬੇਬੇ ਮਾਨ ਕੌਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਰਾਸ਼ਟਰਪਤੀ ਭਵਨ ਵਿਖੇ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਦੇਸ਼ ਦਾ ਮਾਣ ਵਧਾਉਣ ਵਾਲੀ ਬੇਬੇ ਮਾਨ ਕੌਰ ਨੇ 1 ਮਾਰਚ ਨੂੰ 104 ਸਾਲ ਪੂਰੇ ਕੀਤੇ ਹਨ।
ਪੜ੍ਹੋ ਇਹ ਖਬਰ ਵੀ - 100 ਸਾਲਾ ਬੇਬੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਦੇ ਰਹੀ ਹੈ ਮਾਤ (ਵੀਡੀਓ)
ਦੱਸ ਦੇਈਏ ਕਿ ਬੇਬੇ ਨੇ 93 ਸਾਲ ਦੀ ਉਮਰ ਵਿਚ ਦੌੜਨਾ ਸ਼ੁਰੂ ਕੀਤਾ ਸੀ। ਜਿਸ ਉਮਰ ‘ਚ ਲੋਕਾਂ ਦੇ ਗੋਡੇ ਭਾਰ ਨਹੀਂ ਝਲਦੇ, ਉਸ ਉਮਰ ‘ਚ ਦੌੜਾਂ ‘ਚ ਗੋਲਡ ਮੈਡਲ ਜਿੱਤਣਾ ਸੱਚਮੁੱਚ ਇਕ ਮਹਾਨ ਪ੍ਰਾਪਤੀ ਹੈ। ਮਾਨ ਕੌਰ ਦੇਸ਼ ਵਿਚ ਪਿੰਕਾਥਨ ਦੀ ਬ੍ਰਾਂਡ ਅੰਬੈਸਡਰ ਹੈ। ਉਸਦੇ ਪੁੱਤਰ ਗੁਰਦੇਵ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਸ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ, ਕਿਉਂਕਿ ਉਨ੍ਹਾਂ ਦੀ ਬੀਜੀ ਦੇਸ਼ ਦੀ ਹਰ ਔਰਤ ਲਈ ਇਕ ਉਦਾਹਰਣ ਬਣਦੀ ਜਾ ਰਹੀ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮਾਨ ਕੌਰ ਦੀ ਪ੍ਰਸ਼ੰਸਾ ਕੀਤੀ ਹੈ। ਮੋਦੀ ਨੇ ਹਾਕੀ ਜਾਦੂਗਰ ਮੇਜਰ ਧਿਆਨਚੰਦ ਦੇ ਜਨਮ ਦਿਨ ਦੇ ਮੌਕੇ ‘ਫਿਟ ਇੰਡੀਆ ਮੂਵਮੈਂਟ’ ਦੇ ਸਮੇਂ ਮਾਨ ਕੌਰ ਨੂੰ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਮਾਨ ਕੌਰ ਸਾਰਿਆਂ ਲਈ ਪ੍ਰੇਰਣਾ ਹੈ ,ਸਾਰਿਆਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।
'ਕੋਰੋਨਾ ਵਾਇਰਸ' ਨੂੰ ਲੈ ਕੇ ਚੰਡੀਗੜ੍ਹ ਨਿਗਮ ਦਾ ਵੱਡਾ ਫੈਸਲਾ, ਨਹੀਂ ਮਨਾਈ ਜਾਵੇਗੀ ਹੋਲੀ
NEXT STORY