ਪਟਿਆਲਾ (ਬਖਸ਼ੀ)—ਪਟਿਅਲਾ 'ਚ ਬੀਤੇ ਦਿਨੀਂ ਖੜ੍ਹੀ ਕਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਦੇ ਬਾਹਰ ਖੜ੍ਹੀ ਸੀ। ਮਿਲੀ ਜਾਣਕਾਰੀ ਮੁਤਾਬਕ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਕਾਰ 'ਚ ਪਿਓ-ਪੁੱਤ ਸਵਾਰ ਸੀ, ਪਰ ਫਿਰ ਵੀ ਉਹ ਸੁਰੱਖਿਅਤ ਕਾਰ 'ਚੋਂ ਬਾਹਰ ਆ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਪਰ ਅਜੇ ਤੱਕ ਕਾਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।
ਵਿਧਾਨ ਸਭਾ ਘੇਰਨ ਜਾਂਦੇ ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੇ ਰਾਹ 'ਚ ਰੋਕਿਆ
NEXT STORY