ਪਟਿਆਲਾ (ਪਰਮੀਤ) : ਪਟਿਆਲਾ ਦੇ ਅਮਨ ਨਗਰ ਨਿਵਾਸੀ ਨੂੰ ਕੱਲ ਮਾਤਾ ਕੌਸ਼ਲਿਆ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਸੀ। ਜਾਣਕਾਰੀ ਮੁਤਾਬਕ ਪਰਿਵਾਰ ਦੇ ਕਹਿਣ 'ਤੇ ਵਿਅਕਤੀ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ , ਜਿਸਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਵਿਅਕਤੀ ਦੀ ਉਮਰ 39 ਸਾਲ ਸੀ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਇਸਦੀ ਪੁਸ਼ਟੀ ਕੀਤੀ ਹੈ।ਪਟਿਆਲਾ ਜ਼ਿਲੇ 'ਚ ਹੁਣ ਪਾਜ਼ੇਟਿਵ ਕੇਸਾਂ ਦੀ ਗਿਣਤੀ 94 ਹੋ ਗਈ ਹੈ। ਪੁਲਸ ਵਲੋਂ ਅਮਨ ਨਗਰ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ: ਪਟਿਆਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਕਾਂਗਰਸੀ ਸਰਪੰਚ
ਇਹ ਵੀ ਪੜ੍ਹੋ ਦਿੱਲੀ ਕਟਰਾ ਐਕਸਪ੍ਰੈੱਸ ਹਾਈਵੇਅ 'ਚੋਂ ਅੰਮ੍ਰਿਤਸਰ ਬਾਹਰ ਕੱਢਣ 'ਤੇ ਅੱਗ ਬਬੂਲਾ ਹੋਏ ਔਜਲਾ (ਵੀਡੀਓ)
ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1593 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1593 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 230, ਲੁਧਿਆਣਾ 155, ਜਲੰਧਰ 137, ਮੋਹਾਲੀ 'ਚ 96, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 88, ਤਰਨਾਰਨ 144, ਪਠਾਨਕੋਟ 'ਚ 27, ਮਾਨਸਾ 'ਚ 19, ਕਪੂਰਥਲਾ 19, ਫਰੀਦਕੋਟ 44, ਸੰਗਰੂਰ 'ਚ 95, ਨਵਾਂਸ਼ਹਿਰ 'ਚ 86, ਰੂਪਨਗਰ 17, ਫਿਰੋਜ਼ਪੁਰ 'ਚ 40, ਬਠਿੰਡਾ 36, ਗੁਰਦਾਸਪੁਰ 79, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਲਾਕਡਾਊਨ : ਭਾਰਤੀ ਅਰਥ-ਵਿਵਸਥਾ ਨੂੰ ਮੁੜ ਸੁਰਜੀਤ ਹੋਣ ਲਈ ਲੱਗੇਗਾ 1 ਸਾਲ ਦਾ ਸਮਾਂ (ਵੀਡੀਓ)
NEXT STORY