ਪਟਿਆਲਾ (ਜੋਸਨ) : ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਨਗਰ ਨਿਗਮ ਨੇ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਬਲਿਕ ਡੀਲਿੰਗ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦਾ ਫੈਸਲਾ ਲਿਆ ਹੈ। ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਨੇ ਸਾਂਝੇ ਤੌਰ ’ਤੇ ਫੈਸਲਾ ਲਿਆ ਕਿ ਲੋਕਾਂ ਦੀ ਸਹੂਲਤ ਲਈ ਜ਼ਿਆਦਾਤਰ ਸੇਵਾਵਾਂ ਆਨਲਾਈਨ ਜਾਂ ਸ਼ਿਕਾਇਤ ਨੰਬਰ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪੂਰੀਆਂ ਕੀਤੀਆਂ ਜਾਣਗੀਆਂ।
ਪ੍ਰਾਪਰਟੀ ਟੈਕਸ ਵੀ ਆਨਲਾਈਨ ਭਰਿਆ ਜਾਵੇਗਾ ਪਰ ਜੋ ਲੋਕ ਹੁਣ ਤੱਕ ਆਪਣੇ ਯੂਨਿਟ ਦੀ ਰਜਿਸਟਰੇਸ਼ਨ ਨਹੀਂ ਕਰਵਾ ਸਕੇ, ਉਨ੍ਹਾਂ ਦਾ ਪ੍ਰਾਪਰਟੀ ਟੈਕਸ ਨਿਗਮ ਦੇ ਮੁੱਖ ਗੇਟ ’ਤੇ ਬਣੇ ਕਾਊਂਟਰ ’ਤੇ ਭਰਿਆ ਜਾ ਸਕੇਗਾ। ਨਿਗਮ ’ਚ ਆਉਣ ਵਾਲੇ ਸਾਰੇ ਤਰ੍ਹਾਂ ਦੇ ਪੱਤਰਾਂ ਨੂੰ ਹਾਸਲ ਕਰਨ ਲਈ ਨਿਗਮ ਕੈਂਪਸ ’ਚ ਸਥਾਪਿਤ ‘ਸੇਵਾ ਕੇਂਦਰ’ 'ਚ ਇਕ ਕਲਰਕ ਮੁਹੱਈਆ ਰਹੇਗਾ ਅਤੇ ਉਹ ਡਾਕ ਹਾਸਲ ਕਰਨ ਤੋਂ ਬਾਅਦ ਉਸ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਕੰਮ ਕਰੇਗਾ। ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਹੱਲ ਲਈ ਸੀਨੀਅਰ ਸੁਪਰਡੈਂਟ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਲੈਣ ਤੋਂ ਬਾਅਦ ਉਸ ਨੂੰ ਸਬੰਧਤ ਮਹਿਕਮੇ ਨੂੰ ਭੇਜਣ ਦਾ ਕੰਮ ਕਰੇਗਾ।
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ ਜਾਰੀ, 5ਨਵੇਂ ਮਾਮਲੇ ਆਏ ਸਾਹਮਣੇ
NEXT STORY